ਤਰਨਤਾਰਨ :- ਤਰਨਤਾਰਨ ਵਿੱਚ ਜ਼ਿਮਨੀ ਚੋਣਾਂ ਦੇ ਮੌਕੇ ਤੇ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਲਾ ਚੱਕ ਤੋਂ ਰੋਡ ਸ਼ੋਅ ਸ਼ੁਰੂ ਕੀਤਾ। ਇਸ ਦੌਰਾਨ ਹਜ਼ਾਰਾਂ ਲੋਕਾਂ ਨੇ ਭਾਰੀ ਹਿੱਸਾ ਲਿਆ ਅਤੇ ਰੋਡ ਸ਼ੋਅ ਦੇ ਦ੍ਰਿਸ਼ ਦਿਲਚਸਪ ਨਜ਼ਰ ਆਏ।
ਆਪ ਉਮੀਦਵਾਰ ਨੂੰ ਸਮਰਥਨ
ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸਿੱਧੂ ਲਈ ਵੋਟ ਮੰਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਲਈ ਝਾੜੂ ਨੂੰ ਵੋਟ ਦਿਓ, ਤਾਂ ਜੋ ਤਰਨਤਾਰਨ ਨੂੰ ਉੱਚਾਈਆਂ ਵੱਲ ਲਿਜਾਇਆ ਜਾ ਸਕੇ। ਇਸ ਮੌਕੇ ‘ਤੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।
ਖੇਤੀ ਲਈ ਵੱਡਾ ਐਲਾਨ
ਮੁੱਖ ਮੰਤਰੀ ਨੇ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸ਼ਾਮ ਨੂੰ ਸਰਕਾਰ ਵੱਲੋਂ 1 ਲੱਖ 85 ਹਜ਼ਾਰ ਕੁਇੰਟਲ ਬੀਜ਼ ਖੇਤਾਂ ਲਈ ਦਿੱਤੇ ਜਾਣਗੇ। ਬੀਜ਼ਾਂ ਵਾਲੇ ਟਰੱਕ ਪਿੰਡਾਂ ਵੱਲ ਹਰੀ ਝੰਡੀ ਦੇ ਕੇ ਰਵਾਨਾ ਕੀਤੇ ਜਾਣਗੇ।
ਭਵਿੱਖ ਵਿਚ ਖੇਤੀ ਤੇ ਧਿਆਨ ਦੀ ਲੋੜ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਅਤੇ ਖੇਤੀ ਨੂੰ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਜਾਰੀ ਹੈ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਤਰਨਤਾਰਨ ਚੋਣ 11 ਨੂੰ ਹੋਵੇਗੀ ਅਤੇ ਨਤੀਜੇ 14 ਨੂੰ ਆਉਣਗੇ।

