ਬਠਿੰਡਾ :- ਬੀਤੇ ਕੁਝ ਮਹੀਨਿਆਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਹਿਲਾ ਮਹਿੰਦਰ ਕੌਰ ਬਾਰੇ ਕੀਤੀ ਗਈ ਵਿਵਾਦਿਤ ਟਿੱਪਣੀ ਦੇ ਮਾਮਲੇ ਵਿੱਚ ਬੀਜੇਪੀ ਸਾਂਸਦ ਕੰਗਨਾ ਰਣੌਤ ਅੱਜ ਬਠਿੰਡਾ ਕੋਰਟ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋ ਰਹੀ ਹੈ। ਕੋਰਟ ਵਲੋਂ ਪਹਿਲਾਂ ਹੀ VC ਰਾਹੀਂ ਪੇਸ਼ ਹੋਣ ਵਾਲੀ ਅਰਜ਼ੀ ਖਾਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸਨੂੰ ਖੁਦ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਮਹਿੰਦਰ ਕੌਰ ’ਤੇ ਕੀ ਸੀ ਟਿੱਪਣੀ
ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਸੋਸ਼ਲ ਮੀਡੀਆ ’ਤੇ ਬਜ਼ੁਰਗ ਮਹਿਲਾ ਮਹਿੰਦਰ ਕੌਰ ਨੂੰ “ਸ਼ਾਹੀਨ ਬਾਗ ਵਾਲੀ ਦਾਦੀ” ਕਹਿੰਦੇ ਹੋਏ ਦਿਹਾੜੇ ’ਤੇ ਪ੍ਰਦਰਸ਼ਨ ਕਰਨ ਦਾ ਦਾਅਵਾ ਕੀਤਾ ਸੀ। ਇਸ ਬਿਆਨ ਤੋਂ ਬਾਅਦ ਪੰਜਾਬ ਸਮੇਤ ਦੇਸ਼ ਭਰ ਵਿੱਚ ਵੱਡਾ ਵਿਰੋਧ ਉਠਿਆ ਸੀ।
ਸੁਰੱਖਿਆ ਦੇ ਸਖ਼ਤ ਇੰਤਜ਼ਾਮ
ਕੋਰਟ ਦੇ ਹੁਕਮ ਅਨੁਸਾਰ, ਕੰਗਨਾ ਰਣੌਤ ਨੂੰ ਡੱਬਵਾਲੀ ਬਾਰਡਰ ਤੋਂ ਅੱਗੇ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਬਠਿੰਡਾ ਲਿਆਂਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸੇ ਤਰ੍ਹਾਂ ਦੀ ਗੜਬੜ ਨਾ ਹੋਵੇ।
ਅੱਜ ਸੁਣਵਾਈ ਹੋਵੇਗੀ
ਪੇਸ਼ੀ ਦੌਰਾਨ ਕੰਗਨਾ ਵੱਲੋਂ ਆਪਣੇ ਬਿਆਨ ਸਬੰਧੀ ਸਪੱਸ਼ਟੀਕਰਨ ਦਿੱਤਾ ਜਾਵੇਗਾ। ਅੱਜ ਦੀ ਸੁਣਵਾਈ ਤੋਂ ਬਾਅਦ ਅਦਾਲਤ ਵਲੋਂ ਅਗਲੇ ਕਦਮ ਬਾਰੇ ਹੁਕਮ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

