ਆਂਧਰਾ ਪ੍ਰਦੇਸ਼ :- ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਵਿੱਚ ਸਥਿਤ ਕਾਸ਼ੀਬੁੱਗਾ ਦੇ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਪਿਛਲੇ ਦਿਨੀਂ ਮਚੀ ਭਗਦੜ ਦੌਰਾਨ ਦਰਜਨਾਂ ਲੋਕੀ ਜਖਮੀ ਹੋਏ ਸਨ। ਸੂਤਰਾਂ ਮੁਤਾਬਕ, ਜਿਨ੍ਹਾਂ ਵਿਚੋਂ 9 ਲੋਕਾਂ ਦੀ ਮੌਤ ਹੋ ਗਈ ਹੈ ਤੇ ਅੰਕੜੇ ਹੋਰ ਵੀ ਵੱਧ ਸਕਦੇ ਹਨ।
ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਕਿਹਾ — ਹਾਦਸਾ ਹਿਰਦੇ ਵਿਦਾਰਕ ਹੈ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਇਸ ਮੰਦਿਰ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ, “ਸ਼੍ਰੀਕਾਕੁਲਮ ਜ਼ਿਲ੍ਹੇ ਦੇ ਕਾਸ਼ੀਬੁੱਗਾ ਸਥਿਤ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਭਗਦੜ ਦੀ ਘਟਨਾ ਬਹੁਤ ਹੀ ਹਿਰਦੇ ਵਿਦਾਰਕ ਹੈ। ਇਸ ਹਾਦਸੇ ਵਿੱਚ ਸ਼ਰਧਾਲੂਆਂ ਦੀ ਮੌਤ ਨਾਲ ਮੈਂ ਗਹਿਰਾ ਸ਼ੋਕ ਪ੍ਰਗਟ ਕਰਦਾ ਹਾਂ।
ਘਾਇਲਾਂ ਦੇ ਇਲਾਜ ਲਈ ਦਿੱਤੇ ਤੁਰੰਤ ਹੁਕਮ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਜ਼ਖਮੀਆਂ ਨੂੰ ਤੁਰੰਤ ਅਤੇ ਉਚਿਤ ਇਲਾਜ ਮੁਹੱਈਆ ਕਰਵਾਇਆ ਜਾਵੇ। ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਜਨ-ਪ੍ਰਤਿਨਿਧੀਆਂ ਨੂੰ ਹਾਦਸਾ ਸਥਲ ’ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਹੈ।
ਸਰਕਾਰ ਵੱਲੋਂ ਰਾਹਤ ਕਾਰਜ ਤੇਜ਼
ਹਾਦਸੇ ਤੋਂ ਬਾਅਦ ਮੌਕੇ ’ਤੇ ਪ੍ਰਸ਼ਾਸਨ ਅਤੇ ਪੁਲਿਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ। ਸਰਕਾਰ ਵੱਲੋਂ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਆਰਥਿਕ ਸਹਾਇਤਾ ਦਾ ਐਲਾਨ ਵੀ ਜਲਦ ਕੀਤਾ ਜਾਣ ਦੀ ਸੰਭਾਵਨਾ ਹੈ।

