ਲੁਧਿਆਣਾ :- ਕੁਝ ਦਿਨ ਪਹਿਲਾਂ ਦੋ ਨੌਜਵਾਨਾਂ ਤੋਂ ਹੈਂਡ ਗ੍ਰੇਨੇਡ ਬਰਾਮਦ ਹੋਣ ਦੇ ਮਾਮਲੇ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ। ਇਸ ਕੇਸ ਦੇ ਪਿੱਛੇ ਮਲੇਸ਼ੀਆ ‘ਚ ਬੈਠੇ ਮਾਸਟਰਮਾਈਂਡ ਅਜੈ ਮਲੇਸ਼ੀਆ ਦੀ ਪਛਾਣ ਹੋਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

