ਚੰਡੀਗੜ੍ਹ :- ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿੱਚ ਚੱਲ ਰਹੀ ਕਾਨੂੰਨੀ ਕਾਰਵਾਈ ਦੌਰਾਨ, ਅਦਾਲਤ ਨੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਅਗਲੀ ਪੇਸ਼ੀ ’ਤੇ ਹਾਜ਼ਰ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਦੋਵੇਂ ਭਰਾ ਲਗਾਤਾਰ ਅਦਾਲਤੀ ਕਾਰਵਾਈ ਤੋਂ ਗੈਰਹਾਜ਼ਰ ਰਹੇ ਹਨ।