ਨਵੀਂ ਦਿੱਲੀ :- ਦਿੱਲੀ ਵਿੱਚ ਹੋਏ ਧਮਾਕੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਖਮੀਆਂ ਨਾਲ ਮੁਲਾਕਾਤ ਕਰਨ ਲਈ ਐਲਐਨਜੇਪੀ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮੋਦੀ ਅੱਜ ਭੂਟਾਨ ਦੌਰੇ ਤੋਂ ਵਾਪਸ ਦੇਸ਼ ਆਉਣ ਉੱਪਰ ਹਵਾਈ ਅੱਡੇ ਤੋਂ ਸਿੱਧੇ ਹਸਪਤਾਲ ਗਏ।
ਧਮਾਕੇ ਵਿੱਚ ਜ਼ਖਮੀ ਹੋਏ 100 ਤੋਂ ਵੱਧ ਲੋਕ ਹਸਪਤਾਲ ਵਿੱਚ ਦਾਖ਼ਲ
ਐਲਐਨਜੇਪੀ ਹਸਪਤਾਲ ਪ੍ਰਬੰਧਨ ਅਨੁਸਾਰ, ਧਮਾਕੇ ਤੋਂ ਬਾਅਦ ਲਗਭਗ 100 ਤੋਂ ਵੱਧ ਜ਼ਖਮੀ ਲੋਕਾਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰੀ ਟੀਮਾਂ ਵੱਲੋਂ ਲਗਾਤਾਰ ਇਲਾਜ ਜਾਰੀ ਹੈ ਤੇ ਜ਼ਖਮੀਆਂ ਦੀ ਹਾਲਤ ਉੱਪਰ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਵੱਲੋਂ ਡਾਕਟਰੀ ਸਟਾਫ਼ ਦੀ ਪ੍ਰਸ਼ੰਸਾ
ਪ੍ਰਧਾਨ ਮੰਤਰੀ ਮੋਦੀ ਨੇ ਹਸਪਤਾਲ ਪਹੁੰਚ ਕੇ ਡਾਕਟਰਾਂ ਤੇ ਨਰਸਿੰਗ ਸਟਾਫ਼ ਦੀ ਤੇਜ਼ ਕਾਰਵਾਈ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਪ੍ਰਬੰਧਨ ਨੂੰ ਹੁਕਮ ਦਿੱਤੇ ਕਿ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਮੀ ਨਾ ਰਹੇ ਅਤੇ ਸਰਕਾਰ ਵੱਲੋਂ ਪੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਕੇਂਦਰ ਸਰਕਾਰ ਵੱਲੋਂ ਹਾਲਾਤ ਉੱਪਰ ਨਜ਼ਰ
ਦਿੱਲੀ ਧਮਾਕੇ ਤੋਂ ਬਾਅਦ ਕੇਂਦਰ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਸੁਰੱਖਿਆ ਵਿਭਾਗਾਂ ਨੂੰ ਹਾਈ ਅਲਰਟ ਤੇ ਰੱਖਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ।

