ਤਰਨਤਾਰਨ :- ਤਰਨਤਾਰਨ ਜ਼ਿਮਨੀ ਚੋਣ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਸੰਧੂ ਨੇ ਅੱਜ ਚੰਡੀਗੜ੍ਹ ਵਿਧਾਨ ਸਭਾ ਵਿਖੇ ਵਿਧਾਇਕ ਅਹੁਦੇ ਦੀ ਰਸਮੀ ਸਹੁੰ ਚੁੱਕ ਲਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਦਿਵਾਈ।
ਸਹੁੰ ਤੋਂ ਪਹਿਲਾਂ CM ਮਾਨ ਨਾਲ ਮੁਲਾਕਾਤ
ਸਹੁੰ ਸਮਾਰੋਹ ਤੋਂ ਪਹਿਲਾਂ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। CM ਮਾਨ ਨੇ ਉਨ੍ਹਾਂ ਦੀ ਜਿੱਤ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੰਦਿਆਂ ਹਲਕੇ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਤ ਕੀਤਾ।
ਜ਼ਿਮਨੀ ਚੋਣ ਦੀ ਜਿੱਤ ਤੋਂ ਬਾਅਦ ਨਵਾਂ ਅਧਿਆਇ
ਤਰਨਤਾਰਨ ਸੀਟ ‘ਤੇ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕਰਕੇ ਸੰਧੂ ਨੇ ਵਿਧਾਨ ਸਭਾ ‘ਚ ਕਦਮ ਰੱਖਿਆ ਹੈ। ਪਾਰਟੀ ਵੱਲੋਂ ਉਮੀਦ ਹੈ ਕਿ ਉਹ ਹਲਕੇ ਦੇ ਮਸਲਿਆਂ ਨੂੰ ਨਵੀਂ ਤਰਜੀਹ ਨਾਲ ਅਗੇ ਲੈ ਕੇ ਜਾਣਗੇ।

