ਆਨੰਦਪੁਰ ਸਾਹਿਬ :- ਸ੍ਰੀ ਆਨੰਦਪੁਰ ਸਾਹਿਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀ ਸ਼ਹੀਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਸਮਾਗਮਾਂ ਦੇ ਮੱਦੇਨਜ਼ਰ, ਖੇਤਰ ਅੰਦਰ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਸਿੱਖਿਆ ਮੰਤਰੀ ਬੈਂਸ ਨੇ ਕੀਤੀ ਪੁਸ਼ਟੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਦੌਰਾਨ ਆਨੰਦਪੁਰ ਸਾਹਿਬ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਣ ਦੀ ਸੰਭਾਵਨਾ ਹੈ। ਇਸ ਕਾਰਨ ਟ੍ਰੈਫਿਕ ਤੇ ਪ੍ਰਬੰਧਨ ਨੂੰ ਸੁਚਾਰੂ ਰੱਖਣ ਲਈ ਇਹ ਕਦਮ ਜ਼ਰੂਰੀ ਸੀ।
ਪੂਰੇ ਪੰਜਾਬ ‘ਚ 25 ਨਵੰਬਰ ਨੂੰ ਰਾਜ ਪੱਧਰੀ ਛੁੱਟੀ
ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼ਹੀਦੀ ਪੁਰਬ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ 25 ਨਵੰਬਰ ਨੂੰ ਸਮੂਹ ਪੰਜਾਬ ਦੇ ਸਕੂਲਾਂ ਵਿੱਚ ਵੀ ਰਾਜ ਪੱਧਰੀ ਛੁੱਟੀ ਰਹੇਗੀ, ਤਾਂ ਜੋ ਵਿਦਿਆਰਥੀ ਅਤੇ ਪਰਿਵਾਰ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਤਰੀਕੇ ਨਾਲ ਮਨਾ ਸਕਣ।

