ਚੰਡੀਗੜ੍ਹ :- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਆਯੋਜਿਤ ਸਰਕਾਰੀ ਸਮਾਗਮਾਂ ਵਿੱਚ ਲਾਪਰਵਾਹੀ ਦੇ ਮਾਮਲੇ ‘ਤੇ ਪੰਜਾਬ ਸਰਕਾਰ ਨੇ ਤੁਰੰਤ ਸਖ਼ਤ ਕਦਮ ਚੁੱਕਿਆ ਹੈ। ਰੋਪੜ ਵਿੱਚ ਆਰ.ਟੀ.ਓ. ਦੇ ਤੌਰ ‘ਤੇ ਤਾਇਨਾਤ ਪੀ.ਸੀ.ਐਸ. ਅਧਿਕਾਰੀ ਗੁਰਵਿੰਦਰ ਸਿੰਘ ਜੌਹਲ ਨੂੰ ਫੌਰੀ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਕਮੀਆਂ ਉੱਘਰ ਕੇ ਆਈਆਂ
ਪਤਾ ਲੱਗਿਆ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਤਾਬਦੀ ਮੌਕੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਲਈ ਸਰਕਾਰ ਨੇ ਪਿੰਡਾਂ ਤੋਂ ਸੰਗਤ ਨੂੰ ਲਿਆਉਣ ਲਈ ਵਿਸ਼ੇਸ਼ ਬੱਸ ਸਰਵਿਸ ਚਲਾੲੀ ਸੀ। ਪਰ ਇਹ ਸੇਵਾ ਜ਼ਰੂਰੀ ਢੰਗ ਨਾਲ ਪ੍ਰਬੰਧਿਤ ਨਾ ਹੋਣ ਕਾਰਨ ਲੋਕਾਂ ਨੂੰ ਬੇਹੱਦ ਦਿਕ਼ਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਪ੍ਰਸ਼ਾਸਨਿਕ ਲਾਪਰਵਾਹੀ ਨੂੰ ਗੰਭੀਰ ਮੰਨਦੇ ਹੋਏ ਸਰਕਾਰ ਨੇ ਕਾਰਵਾਈ ਕੀਤੀ ਹੈ।
ਮੁਅੱਤਲੀ ਦੌਰਾਨ ਨਿਯਮਾਂ ਅਨੁਸਾਰ ਭੱਤਾ
ਮੁਅੱਤਲੀ ਦੇ ਸਮੇਂ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ (ਜਿਲਦ-1, ਭਾਗ-1) ਦੇ ਨਿਯਮ 7.2 ਤਹਿਤ ਗੁਜ਼ਾਰਾ ਭੱਤਾ ਪ੍ਰਾਪਤ ਹੋਵੇਗਾ। ਇਸ ਅਰਸੇ ਦੌਰਾਨ ਗੁਰਵਿੰਦਰ ਸਿੰਘ ਜੌਹਲ ਦਾ ਹੈੱਡਕੁਆਰਟਰ ਚੰਡੀਗੜ੍ਹ ਨਿਰਧਾਰਤ ਕੀਤਾ ਗਿਆ ਹੈ ਅਤੇ ਉਹ ਬਿਨਾਂ ਅਧਿਕਾਰਤ ਮਨਜ਼ੂਰੀ ਦੇ ਹੈੱਡਕੁਆਰਟਰ ਨਹੀਂ ਛੱਡ ਸਕਣਗੇ।
ਸਰਕਾਰੀ ਪ੍ਰਬੰਧਾਂ ‘ਤੇ ਵੱਡੇ ਸਵਾਲ
ਇਹ ਕਾਰਵਾਈ ਉਹਨਾਂ ਪ੍ਰਸ਼ਾਸਨਿਕ ਕਮਜ਼ੋਰੀਆਂ ਉੱਤੇ ਸਿੱਧਾ ਸੰਕੇਤ ਕਰਦੀ ਹੈ ਜੋ ਮਹੱਤਵਪੂਰਨ ਧਾਰਮਿਕ ਸਮਾਗਮਾਂ ਦੇ ਪ੍ਰਬੰਧ ਦੌਰਾਨ ਸਾਹਮਣੇ ਆ ਰਹੀਆਂ ਹਨ। ਸਰਕਾਰ ਵੱਲੋਂ ਕੀਤੀ ਗਈ ਇਸ ਸਖ਼ਤੀ ਨੂੰ ਜ਼ਿੰਮੇਵਾਰੀ ਨਿਭਾਉਣ ਵੱਲ ਇੱਕ ਸਪੱਸ਼ਟ ਸੰਦੇਸ਼ ਵਜੋਂ ਵੇਖਿਆ ਜਾ ਰਹਾ ਹੈ

