ਚੰਡੀਗੜ੍ਹ :- ਮਨੀ ਲਾਂਡਰਿੰਗ ਨਾਲ ਸੰਬੰਧਤ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੁੱਧਵਾਰ ਦੇ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਲੁਧਿਆਣਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਮਾਮਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਵਿੱਚ ਸੁਣਿਆ ਗਿਆ।
28 ਹੋਰ ਮੁਲਜ਼ਮ ਵੀ ਅਦਾਲਤ ‘ਚ ਪੇਸ਼, ਅਗਲੀ ਸੁਣਵਾਈ 2 ਸਤੰਬਰ ਨੂੰ
ਇਸ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਸਮੇਤ ਕੁੱਲ 29 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ। ਬਾਕੀ 28 ਮੁਲਜ਼ਮ ਵੀ ਅਦਾਲਤ ਵਿੱਚ ਹਾਜ਼ਰ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਸਾਰਿਆਂ ਦੀ ਹਾਜ਼ਰੀ ਲਗਾ ਕੇ ਅਗਲੀ ਕਾਰਵਾਈ ਲਈ 2 ਸਤੰਬਰ ਦੀ ਤਰੀਕ ਮੁਕਰਰ ਕਰ ਦਿੱਤੀ।
ਇਸ ਮਾਮਲੇ ਉੱਤੇ ਸਿਰਫ ਕਾਨੂੰਨੀ ਵਿਭਾਗ ਹੀ ਨਹੀਂ, ਸਗੋਂ ਕਾਂਗਰਸ ਸਮੇਤ ਹੋਰ ਰਾਜਨੀਤਿਕ ਪਾਰਟੀਆਂ ਦੀ ਵੀ ਨਜ਼ਰ ਟਿਕੀ ਹੋਈ ਹੈ। ED ਵੱਲੋਂ ਪੀਸ਼ ਕੀਤੇ ਗਏ ਦਸਤਾਵੇਜ਼ ਅਤੇ ਸਬੂਤਾਂ ਨੂੰ ਅਦਾਲਤ ਨੇ ਪਹਿਲਾਂ ਹੀ ਕਾਰਵਾਈ ਲਈ ਮੰਨਤਾ ਦਿੱਤੀ ਹੋਈ ਹੈ। ਆਸ਼ੂ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਤੋਂ ਬਚਿਆ ਜਾ ਸਕੇ।