ਅੰਮ੍ਰਿਤਸਰ :- ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਨ ਨੂੰ ਸਮਰਪਿਤ ਰੂਹਾਨੀ ਮਾਹੌਲ ਦੇ ਵਿਚਕਾਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਇਸ ਇਤਿਹਾਸਕ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿੰਨ ਮਹੱਤਵਪੂਰਨ ਸ਼ਹਿਰਾਂ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇਣ ਲਈ ਮਤਾ ਪੇਸ਼ ਕੀਤਾ ਗਿਆ।

