ਚੰਡੀਗੜ੍ਹ :-ਸਾਬਕਾ ਕਾਬਨਿਟ ਮੰਤਰੀ ਬਲਦੇਵ ਸਿੰਘ ਮਾਨ ਭਲਕੇ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦਾ ਪਾਰਟੀ ‘ਚ ਸਨਮਾਨ ਨਾਲ ਸਵਾਗਤ ਕੀਤਾ ਜਾਵੇਗਾ। ਇਹ ਵਾਪਸੀ ਪਾਰਟੀ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ, ਖ਼ਾਸ ਕਰਕੇ ਅਗਲੇ ਚੋਣੀ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ।
ਇੱਥੇ ਜ਼ਿਕਰਯੋਗ ਹੈ ਕਿ 2024 ਵਿੱਚ ਬਲਦੇਵ ਸਿੰਘ ਮਾਨ ਨੇ ਅਕਾਲੀ ਦਲ ਤੋਂ ਅਲੱਗ ਹੋ ਕੇ ਬਾਗੀ ਧੜੇ ਨਾਲ ਨਾਤਾ ਜੋੜ ਲਿਆ ਸੀ। ਹਾਲਾਂਕਿ, ਕੁਝ ਸਮੇਂ ਬਾਅਦ ਹੁਣ ਉਹ ਮੁੜ ਪਾਰਟੀ ‘ਚ ਸ਼ਾਮਲ ਹੋਣ ਦਾ ਫੈਸਲਾ ਲੈ ਚੁੱਕੇ ਹਨ। ਉਹਨਾਂ ਦੀ ਵਾਪਸੀ ਨਾਲ ਅਕਾਲੀ ਦਲ ਨੂੰ ਜ਼ਮੀਨੀ ਪੱਧਰ ਤੇ ਫਾਇਦਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।