ਮੋਗਾ :- ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਤੁਰੰਤ ਪ੍ਰਭਾਵ ਨਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਾਨੀ ਆਮ ਆਦਮੀ ਪਾਰਟੀ ਦੁਆਰਾ ਚੁਣੇ ਜਾਣ ਵਾਲੇ ਸੂਬੇ ਦੇ ਪਹਿਲੇ ਮੇਅਰ ਸਨ, ਜਿਸ ਕਰਕੇ ਉਨ੍ਹਾਂ ਦਾ ਅਸਤੀਫ਼ਾ ਸਥਾਨਕ ਸਿਆਸਤ ਵਿੱਚ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹਾਲਾਂਕਿ ਅਜੇ ਤੱਕ ਚਾਨੀ ਵੱਲੋਂ ਅਸਤੀਫ਼ੇ ਦੇ ਅਸਲ ਕਾਰਨਾਂ ਬਾਰੇ ਕੋਈ ਵਜ੍ਹਾ ਅਜੇ ਸਾਹਮਣੇ ਨਹੀਂ ਆਈ।
‘ਆਪ’ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਚੰਨੀ ਨੂੰ ਪਾਰਟੀ ਵਿੱਚੋਂ ਬਾਹਰ ਕੀਤਾ ਗਿਆ ਹੈ। ਇਸ ਬਾਬਤ ਇੱਕ ਪੱਤਰ ਵੀ ਜਾਰੀ ਹੋਇਆ ਹੈ।


