ਕੋਲਕਾਤਾ :- ਪੱਛਮੀ ਬੰਗਾਲ ਵਿੱਚ 2026 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕਮਿਸ਼ਨ ਨੇ ਵੱਡੇ ਪੱਧਰ ’ਤੇ ਪੋਲਿੰਗ ਸਟੇਸ਼ਨਾਂ ਦੀ ਵਾਧਾ ਯੋਜਨਾ ਸ਼ੁਰੂ ਕਰ ਦਿੱਤੀ ਹੈ। ਮੁੱਖ ਚੋਣ ਅਧਿਕਾਰੀ (CEO) ਦਫ਼ਤਰ ਦੇ ਅੰਦਰੂਨੀ ਸਰੋਤਾਂ ਮੁਤਾਬਕ, ਰਾਜ ਵਿੱਚ ਲਗਭਗ 15,000 ਨਵੇਂ ਪੋਲਿੰਗ ਬੂਥ ਸਥਾਪਤ ਕਰਨ ਦੀ ਤਿਆਰੀ ਚੱਲ ਰਹੀ ਹੈ।

