ਨਵੀਂ ਦਿੱਲੀ :- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀਰਵਾਰ ਨੂੰ ਦਿੱਲੀ ਪਹੁੰਚੇ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਅੱਡੇ ‘ਤੇ ਖ਼ੁਦ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਅੱਜ ਦੋਵੇਂ ਨੇਤਾ 23ਵੇਂ ਭਾਰਤ–ਰੂਸ ਸਲਾਨਾ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਰੱਖਿਆ, ਵਪਾਰ ਅਤੇ ਊਰਜਾ ਸਹਿਯੋਗ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਵੇਗੀ। ਪੁਤਿਨ ਦੇ ਰਾਸ਼ਟਰਪਤੀ ਭਵਨ ਪਹੁੰਚਣ ’ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਦੋਵੇਂ ਦੇਸ਼ਾਂ ਦੇ ਲੰਮੇ ਸਮੇਂ ਦੇ ਰਣਨੀਤਕ ਰਿਸ਼ਤੇ ਇਸ ਦੌਰੇ ਨਾਲ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।

