ਚੰਡੀਗੜ੍ਹ :- ਪੰਜਾਬ ਵਿੱਚ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਰਕਾਰ ਦੀ ਸਿਫ਼ਾਰਸ਼ ’ਤੇ ਸਪੈਸ਼ਲ ਸੈਸ਼ਨ ਬੁਲਾਉਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਸਰਕਾਰੀ ਜਾਣਕਾਰੀ ਮੁਤਾਬਕ, ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਅਧਿਵੇਸ਼ਨ 30 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ, ਜਿਸ ਦੌਰਾਨ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।

