ਮੋਗਾ :- ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਸਰਕਾਰੀ ਸੰਕਲਪ ਨੂੰ ਹਕੀਕਤ ਵਿੱਚ ਬਦਲਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਤੇਜ਼ ਕੀਤਾ ਗਿਆ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ ਮੋਗਾ ਪੁਲਸ ਨੇ ਅੱਜ ਸਵੇਰੇ ਸਾਧਾ ਵਾਲੀ ਬਸਤੀ ਸਮੇਤ ਕਈ ਇਲਾਕਿਆਂ ਵਿੱਚ ਵਿਆਪਕ ਕਾਸਕੋ ਆਪਰੇਸ਼ਨ ਚਲਾਇਆ।
ਇਸ ਕਾਰਵਾਈ ਦੀ ਅਗਵਾਈ ਪੰਜਾਬ ਦੇ ਏ.ਡੀ.ਜੀ.ਪੀ. ਸ਼ਿਵ ਕੁਮਾਰ, ਮੋਗਾ ਦੇ ਐੱਸ.ਐੱਸ.ਪੀ. ਅਜੈ ਗਾਂਧੀ ਅਤੇ ਜ਼ਿਲ੍ਹੇ ਦੇ ਸਾਰੇ ਡੀ.ਐੱਸ.ਪੀ. ਤੇ ਐੱਸ.ਐੱਚ.ਓ. ਨੇ ਕੀਤੀ। ਆਪਰੇਸ਼ਨ ਦੌਰਾਨ ਪੰਜਾਬ ਪੁਲਸ ਦੇ ਕਰੀਬ 200 ਅਧਿਕਾਰੀ ਅਤੇ ਜਵਾਨ ਮੌਕੇ ‘ਤੇ ਤਾਇਨਾਤ ਰਹੇ, ਜਿਨ੍ਹਾਂ ਨੇ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਠਿਕਾਣਿਆਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ।
ਏ.ਡੀ.ਜੀ.ਪੀ. ਸ਼ਿਵ ਕੁਮਾਰ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਕਈ ਨਸ਼ਾ ਤਸਕਰਾਂ ਨੂੰ ਪਹਿਲਾਂ ਹੀ ਕਾਬੂ ਕੀਤਾ ਗਿਆ ਹੈ, ਜਦੋਂਕਿ ਕੁਝ ਦੇ ਗੈਰਕਾਨੂੰਨੀ ਢਾਂਚਿਆਂ ‘ਤੇ ਬੁਲਡੋਜ਼ਰ ਚਲਾਕੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਸ਼ਾ ਤਸਕਰ ਜਾਂ ਤਾਂ ਇਹ ਧੰਦਾ ਛੱਡਣ ਜਾਂ ਫਿਰ ਪੰਜਾਬ ਛੱਡਣ ਲਈ ਤਿਆਰ ਰਹਿਣ, ਕਿਉਂਕਿ ਇਸ ਜੰਗ ‘ਚ ਕਿਸੇ ਨਾਲ ਕੋਈ ਰਹਿਮ ਨਹੀਂ ਕੀਤਾ ਜਾਵੇਗਾ