Homeਸਰਕਾਰੀ ਖ਼ਬਰਾਂ314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ...

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

WhatsApp Group Join Now
WhatsApp Channel Join Now

2.37 ਲੱਖ ਬੱਚਿਆਂ ਨੂੰ ਸੁਰੱਖਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵੰਝਿਤ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle