ਵੋਟਰ ਸੂਚੀ ਸੋਧ ਖ਼ਿਲਾਫ਼ ਇੰਡੀਆ ਬਲਾਕ ਦਾ ਰੋਸ ਮਾਰਚ
ਨਵੀਂ ਦਿੱਲੀ :- ਦਿੱਲੀ ਵਿੱਚ ਅੱਜ ਯਾਨੀ ਸੋਮਵਾਰ ਨੂੰ ਇੰਡੀਆ ਬਲਾਕ ਦੇ ਕਈ ਸੀਨੀਅਰ ਨੇਤਾਵਾਂ ਨੇ ਭਾਰਤੀ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਤੱਕ ਰੋਸ ਮਾਰਚ ਕੀਤਾ। ਇਹ ਮਾਰਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਹੋਰ ਕਈ ਨੇਤਾਵਾਂ ਦੀ ਅਗਵਾਈ ਵਿੱਚ ਹੋਇਆ। ਪ੍ਰਦਰਸ਼ਨਕਾਰੀਆਂ ਦਾ ਮੁੱਖ ਵਿਰੋਧ ਬਿਹਾਰ ਵਿੱਚ ਚੱਲ ਰਹੇ ਵਿਸ਼ੇਸ਼ ਤੀਬਰ ਸੋਧ (Special Intense Revision – SIR) ਪ੍ਰਕਿਰਿਆ ਨੂੰ ਲੈ ਕੇ ਸੀ। ਨੇਤਾਵਾਂ ਨੇ ਦੋਸ਼ ਲਗਾਇਆ ਕਿ ਇਹ ਪ੍ਰਕਿਰਿਆ ਵੋਟਰ ਸੂਚੀਆਂ ਨਾਲ ਛੇੜਛਾੜ ਦਾ ਹਿੱਸਾ ਹੈ ਅਤੇ ਇਸ ਨਾਲ ਲੋਕਤੰਤਰਕ ਪ੍ਰਕਿਰਿਆ ਦੀ ਸ਼ੁੱਧਤਾ ਖ਼ਤਰੇ ਵਿੱਚ ਪੈਂਦੀ ਹੈ।