ਚੰਡੀਗੜ੍ਹ :- ਬੱਚਿਆਂ ਲਈ ਵੱਡੀ ਖੁਸ਼ਖਬਰੀ ਆਈ ਹੈ। ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਹੁਣ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਸਕੂਲ ਹੁਣ 8 ਜਨਵਰੀ ਤੋਂ ਖੁਲਣਗੇ ਅਤੇ ਦੋਬਾਰਾ ਸਧਾਰਨ ਤਰੀਕੇ ਨਾਲ ਪੜ੍ਹਾਈ ਜਾਰੀ ਰਹੇਗੀ।
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ।
https://x.com/harjotbains/status/2006282589439406115?t=EVu8qbGEVdd4Z5-MkTLr2g&s=19
ਉਨ੍ਹਾਂ ਨੇ ਲਿਖਿਆ, “ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾ ਅਨੁਸਾਰ, ਰਾਜ ਵਿੱਚ ਲਗਾਤਾਰ ਵਧ ਰਹੀ ਠੰਢ ਅਤੇ ਕੋਹਰੇ ਨੂੰ ਧਿਆਨ ਵਿੱਚ ਰੱਖਦਿਆਂ, ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ, ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।”

