ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਸਬੰਧੀ ਆਪਣਾ ਰੁਖ਼ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਉਹ ਕਿਸੇ ਸਰਕਾਰੀ ਅਹੁਦੇ ਦੇ ਤੌਰ ’ਤੇ ਨਹੀਂ, ਸਗੋਂ ਇੱਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਵਿਖੇ ਨੰਗੇ ਪੈਰ ਹਾਜ਼ਰੀ ਭਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਭ ਤੋਂ ਉੱਚਾ ਦਰਜਾ
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਉੱਥੋਂ ਆਇਆ ਹਰ ਹੁਕਮ ਉਸ ਲਈ ਸਿਰ ਮੱਥੇ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਹ ਸਤਿਕਾਰ ਪਹਿਲਾਂ ਵੀ ਸੀ, ਅੱਜ ਵੀ ਹੈ ਅਤੇ ਭਵਿੱਖ ਵਿੱਚ ਵੀ ਰਹੇਗਾ।
https://x.com/BhagwantMann/status/2008144826068586763?s=20
15 ਜਨਵਰੀ ਦੀ ਤਾਰੀਖ ’ਤੇ ਅਸਮਰਥਾ ਜਤਾਈ
ਭਗਵੰਤ ਮਾਨ ਨੇ ਟਵੀਟ ਵਿੱਚ ਇਹ ਵੀ ਦੱਸਿਆ ਕਿ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਹੋ ਰਹੀ ਇੱਕ ਕਾਨਫਰੰਸ ਵਿੱਚ ਸ਼ਾਮਿਲ ਹੋਣ ਆ ਰਹੇ ਹਨ, ਜਿੱਥੇ ਭਗਵੰਤ ਮਾਨ ਜੀ ਹਾਜਿਰ ਨਹੀਂ ਹੋ ਪਾਣਗੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜਿਰ ਹੋਣ ਨੂੰ ਤਰਜੀਹ ਦਿੱਤੀ।
ਸਿਆਸੀ ਨਹੀਂ, ਆਸਥਾ ਦਾ ਮਾਮਲਾ: ਮਾਨ
ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਅਕਾਲ ਤਖ਼ਤ ਸਾਹਿਬ ਨਾਲ ਸੰਬੰਧਤ ਮਾਮਲਾ ਉਸ ਲਈ ਕਿਸੇ ਵੀ ਤਰ੍ਹਾਂ ਸਿਆਸੀ ਨਹੀਂ, ਸਗੋਂ ਪੂਰੀ ਤਰ੍ਹਾਂ ਆਸਥਾ ਅਤੇ ਸਿੱਖ ਮਰਿਆਦਾ ਨਾਲ ਜੁੜਿਆ ਹੋਇਆ ਹੈ।

