ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 9 ਜਨਵਰੀ ਨੂੰ ਸ਼ਾਮ 4 ਵਜੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਚ ਚੰਡੀਗੜ੍ਹ ਵਿਖੇ ਹੋਵੇਗੀ।
ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਪੰਜਾਬ ਦੇ ਵਿਕਾਸ ਕਾਰਜਾਂ, ਨਵੀਆਂ ਸਰਕਾਰੀ ਨੀਤੀਆਂ ਅਤੇ ਲੋਕ-ਹਿੱਤ ਨਾਲ ਜੁੜੇ ਕਈ ਅਹਿਮ ਫੈਸਲਿਆਂ ‘ਤੇ ਚਰਚਾ ਹੋਵੇਗੀ। ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੀਟਿੰਗ ਪੰਜਾਬ ਵਿੱਚ ਚੱਲ ਰਹੇ ਪ੍ਰੋਜੈਕਟਾਂ ਅਤੇ ਭਵਿੱਖ ਦੀ ਯੋਜਨਾ ਬਣਾਉਣ ਦੇ ਲਈ ਵਧੀਆ ਸਾਬਤ ਹੋ ਸਕਦੀ ਹੈ।

