ਚੰਡੀਗੜ੍ਹ :- ਪੰਜਾਬੀ ਸੰਗੀਤ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕ ਅਰਜਨ ਢਿੱਲੋਂ ਦੇ ਪਿਤਾ ਜੀ ਦਾ ਅਕਾਲ ਚਲਾਣਾ ਹੋ ਗਿਆ ਹੈ, ਜਿਸ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਿੱਥੇ ਇੱਕ ਪਾਸੇ ਪੰਜਾਬ ਭਰ ਵਿੱਚ ਲੋਹੜੀ ਦਾ ਤਿਉਹਾਰ ਖੁਸ਼ੀਆਂ ਨਾਲ ਮਨਾਇਆ ਜਾ ਰਿਹਾ ਸੀ, ਉੱਥੇ ਹੀ ਢਿੱਲੋਂ ਪਰਿਵਾਰ ਦੇ ਘਰ ਸੋਗ ਦੀ ਚਾਦਰ ਛਾ ਗਈ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦੇ ਹੀ ਸੰਗੀਤ ਅਤੇ ਫਿਲਮੀ ਜਗਤ ਨਾਲ ਜੁੜੀਆਂ ਹਸਤੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਮਰਹੂਮ ਆਤਮਾ ਦੀ ਸ਼ਾਂਤੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

