ਚੰਡੀਗੜ੍ਹ :- ਪੰਜਾਬ ਵਿੱਚ ਜਾਰੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਪ੍ਰਾਥਮਿਕਤਾ ਦੇਣਾ ਦੱਸਿਆ ਗਿਆ ਹੈ।
ਭਲਕੇ ਤੋਂ ਲਾਗੂ ਹੋਵੇਗਾ ਨਵਾਂ ਸਮਾਂ
ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸੂਬੇ ਭਰ ਦੇ ਸਰਕਾਰੀ ਸਕੂਲ ਹੁਣ ਸਵੇਰੇ 10 ਵਜੇ ਤੋਂ ਲੱਗਣਗੇ। ਨਵਾਂ ਸਮਾਂ ਤੁਰੰਤ ਪ੍ਰਭਾਵ ਨਾਲ ਭਲਕੇ ਤੋਂ ਲਾਗੂ ਕੀਤਾ ਜਾਵੇਗਾ।
ਪ੍ਰਾਇਮਰੀ ਸਕੂਲਾਂ ਲਈ ਸਮੇਂ ਦੀ ਵੱਖਰੀ ਵਿਵਸਥਾ
ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਈ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ, ਤਾਂ ਜੋ ਛੋਟੇ ਬੱਚਿਆਂ ਨੂੰ ਠੰਢ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ।
ਮਿਡਲ ਤੋਂ ਸੀਨੀਅਰ ਸਕੈਂਡਰੀ ਤੱਕ ਇਹ ਰਹੇਗਾ ਸਮਾਂ
ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਅਤੇ ਛੁੱਟੀ ਦਾ ਸਮਾਂ ਦੁਪਹਿਰ 3.20 ਵਜੇ ਤੱਕ ਰਹੇਗਾ।
ਮੌਸਮੀ ਹਾਲਾਤਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਅਧਿਕਾਰੀਆਂ ਅਨੁਸਾਰ ਸਵੇਰੇ ਦੇ ਸਮੇਂ ਵਧ ਰਹੀ ਧੁੰਦ ਅਤੇ ਘੱਟ ਤਾਪਮਾਨ ਕਾਰਨ ਵਿਦਿਆਰਥੀਆਂ ਨੂੰ ਆਉਣ-ਜਾਣ ਵਿੱਚ ਦਿੱਕਤ ਆ ਰਹੀ ਸੀ। ਇਸੇ ਨੂੰ ਵੇਖਦਿਆਂ ਇਹ ਅਸਥਾਈ ਪ੍ਰਬੰਧ ਕੀਤਾ ਗਿਆ ਹੈ, ਜੋ ਮੌਸਮ ਸੁਧਰਨ ਤੱਕ ਜਾਰੀ ਰਹਿ ਸਕਦਾ ਹੈ।

