ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੀਟਿੰਗ ਕਰਨ ਜਾ ਰਹੇ ਹਨ। ਇਹ ਮੁਲਾਕਾਤ ਨਵੀਂ ਦਿੱਲੀ ਵਿੱਚ ਹੋਵੇਗੀ, ਜਿੱਥੇ ਦੋਵਾਂ ਨੇਤਾਵਾਂ ਦਰਮਿਆਨ ਪੰਜਾਬ ਨਾਲ ਜੁੜੇ ਕਈ ਗੰਭੀਰ ਅਤੇ ਰਾਜਨੀਤਿਕ ਮਹੱਤਤਾ ਵਾਲੇ ਮਸਲਿਆਂ ’ਤੇ ਵਿਸਥਾਰ ਨਾਲ ਗੱਲਬਾਤ ਹੋਣ ਦੀ ਉਮੀਦ ਹੈ।
ਸਰਕਾਰੀ ਸਰੋਤਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਦੁਪਹਿਰ ਕਰੀਬ 1 ਵਜੇ 30 ਮਿੰਟ ’ਤੇ ਨਿਰਧਾਰਤ ਕੀਤੀ ਗਈ ਹੈ। ਇਸ ਦੌਰਾਨ ਸੁਰੱਖਿਆ, ਕਾਨੂੰਨ-ਵਿਵਸਥਾ, ਸਰਹੱਦੀ ਇਲਾਕਿਆਂ ਦੀ ਸਥਿਤੀ, ਕੇਂਦਰ-ਰਾਜ ਸਹਿਯੋਗ ਅਤੇ ਹੋਰ ਪ੍ਰਸ਼ਾਸਕੀ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਰਾਜ ਦੇ ਹੱਕਾਂ ਅਤੇ ਲੰਬੇ ਸਮੇਂ ਤੋਂ ਲਟਕੇ ਮਸਲਿਆਂ ਨੂੰ ਕੇਂਦਰ ਸਰਕਾਰ ਸਾਹਮਣੇ ਰੱਖ ਸਕਦੇ ਹਨ।

