ਚੰਡੀਗੜ੍ਹ :- ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮਜੀਠਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਤਲਬੀਰ ਸਿੰਘ ਗਿੱਲ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮਜੀਠਾ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਚ ਤੋਂ ਇਹ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਮੀਨੀ ਪੱਧਰ ’ਤੇ ਸਰਗਰਮ ਅਤੇ ਲੋਕਾਂ ਨਾਲ ਜੁੜੇ ਚਿਹਰੇ ਨੂੰ ਮੌਕਾ ਦਿੱਤਾ ਗਿਆ ਹੈ।

