ਚੰਡੀਗੜ੍ਹ :- ਪੰਜਾਬ ਵਿੱਚ ਸਰਕਾਰ ਨੇ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 26 ਉੱਚ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਕਦਮ ਤਹਿਤ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਤਾਇਨਾਤੀ ਸਥਾਨਾਂ ’ਤੇ ਭੇਜਿਆ ਗਿਆ ਹੈ। ਸਰਕਾਰੀ ਹੁਕਮਾਂ ਅਨੁਸਾਰ ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬਰਨਾਲਾ ਦੇ ਡੀਸੀ ਬਦਲੇ ਗਏ ਹਨ। ਇਸਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਵੀ ਮੌਜੂਦਾ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਸ ਫੇਰਬਦਲ ਨੂੰ ਪ੍ਰਸ਼ਾਸਨਿਕ ਕਾਰਗੁਜ਼ਾਰੀ ਹੋਰ ਮਜ਼ਬੂਤ ਕਰਨ ਵੱਲ ਕਦਮ ਮੰਨਿਆ ਜਾ ਰਿਹਾ ਹੈ।
ਦੇਖੋ ਲਿਸਟਾਂ


