ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ ਬੁਲਾਈ ਹੈ। ਇਹ ਬੈਠਕ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਪਾਰਟੀ ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਮੌਜੂਦਾ ਸਿਆਸੀ ਹਾਲਾਤ, ਸੰਗਠਨਕ ਮਜ਼ਬੂਤੀ ਅਤੇ ਆਉਣ ਵਾਲੀ ਰਣਨੀਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿੱਥੇ ਕਈ ਅਹਿਮ ਫੈਸਲੇ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

