24 ਜਨਵਰੀ ਨੂੰ ਵਿਰਾਸਤ-ਏ-ਖਾਲਸਾ ਵਿਖੇ ਹੋਵੇਗਾ ਸਮਾਗਮ
ਸਕੱਤਰ ਸੋਨਾਲੀ ਗਿਰਿ ਨੇ ਦੱਸਿਆ ਕਿ ਇਹ ਵਿਸ਼ੇਸ਼ ਸਮਾਰੋਹ 24 ਜਨਵਰੀ ਨੂੰ ਦੁਪਹਿਰ 12 ਵਜੇ ਵਿਰਾਸਤ-ਏ-ਖਾਲਸਾ ਦੇ ਆਡਿਟੋਰੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ। ਸਮਾਗਮ ਦੌਰਾਨ ਉਹ ਸਰਕਾਰੀ ਸਕੂਲ ਸਨਮਾਨਿਤ ਕੀਤੇ ਜਾਣਗੇ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਪ੍ਰਦਰਸ਼ਨ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨਾਲ ਆਪਣੀ ਵੱਖਰੀ ਪਹਿਚਾਣ ਬਣਾਈ ਹੈ।
ਉੱਤਮ ਸਕੂਲਾਂ ਨੂੰ ਮਿਲੇਗਾ ਵਿਸ਼ੇਸ਼ ਸਨਮਾਨ
ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਇਹ ਹੈ ਕਿ ਚੰਗਾ ਕੰਮ ਕਰਨ ਵਾਲੇ ਸਕੂਲਾਂ ਨੂੰ ਮਾਣ-ਸਨਮਾਨ ਦੇ ਕੇ ਹੋਰ ਸਕੂਲਾਂ ਲਈ ਪ੍ਰੇਰਣਾ ਬਣਾਇਆ ਜਾਵੇ, ਤਾਂ ਜੋ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਉੱਚ ਪੱਧਰ ਤੱਕ ਲਿਜਾਇਆ ਜਾ ਸਕੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਰਹਿਣਗੇ ਮੁੱਖ ਮਹਿਮਾਨ
ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਉੱਤਮ ਕਾਰਗੁਜ਼ਾਰੀ ਕਰਨ ਵਾਲੇ ਸਕੂਲਾਂ ਨੂੰ ਪੁਰਸਕਾਰ ਭੇਂਟ ਕਰਕੇ ਸਨਮਾਨਿਤ ਕਰਨਗੇ।
ਦਾਖਲਾ ਮੁਹਿੰਮ 2026 ਦੀ ਵੀ ਹੋਵੇਗੀ ਸ਼ੁਰੂਆਤ
ਸਮਾਗਮ ਦੌਰਾਨ ਸਿੱਖਿਆ ਮੰਤਰੀ ਵੱਲੋਂ ਸਾਲ 2026 ਲਈ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦੀ ਸਰਕਾਰੀ ਤੌਰ ‘ਤੇ ਸ਼ੁਰੂਆਤ ਵੀ ਕੀਤੀ ਜਾਵੇਗੀ, ਜਿਸ ਨਾਲ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲ ਪ੍ਰਣਾਲੀ ਨਾਲ ਜੋੜਨ ਦਾ ਲਕੜਾ ਰੱਖਿਆ ਗਿਆ ਹੈ।
ਉੱਚ ਅਧਿਕਾਰੀਆਂ ਅਤੇ ਸਿੱਖਿਆ ਜਗਤ ਦੀ ਹਾਜ਼ਰੀ
ਇਸ ਮੌਕੇ ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਪੰਜਾਬ ਗੁਰਿੰਦਰ ਸਿੰਘ ਸੋਢੀ ਪੀਸੀਐਸ, ਡਾਇਰੈਕਟਰ ਐਸਸੀਆਰਟੀ ਕਿਰਨ ਸ਼ਰਮਾ ਪੀਸੀਐਸ ਸਮੇਤ ਵਿਭਾਗ ਦੇ ਸੀਨੀਅਰ ਅਧਿਕਾਰੀ, ਅਧਿਆਪਕ ਅਤੇ ਕਈ ਮਾਣਯੋਗ ਸ਼ਖਸੀਅਤਾਂ ਹਾਜ਼ਰ ਰਹਿਣਗੀਆਂ।
ਸਾਰੀਆਂ ਤਿਆਰੀਆਂ ਮੁਕੰਮਲ
ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸ. ਸਮਸ਼ੇਰ ਸਿੰਘ ਨੇ ਦੱਸਿਆ ਕਿ ਸਮਾਗਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਇਹ ਸਮਾਰੋਹ 24 ਜਨਵਰੀ ਨੂੰ ਦੁਪਹਿਰ 12 ਵਜੇ ਵਿਰਾਸਤ-ਏ-ਖਾਲਸਾ ਆਡਿਟੋਰੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ।