ਚੰਡੀਗੜ੍ਹ :- ਪੰਜਾਬ ਪੁਲਿਸ ਅਤੇ ਅੰਤਰਰਾਸ਼ਟਰੀ ਏਜੰਸੀਆਂ ਲਈ ਵੱਡੀ ਸਫਲਤਾ ਦੇ ਤੌਰ ‘ਤੇ ਅਮਰੀਕਾ ਵਿੱਚ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਵੱਡੇ ਸਰਗਨੇ ਰਣਦੀਪ ਸਿੰਘ ਮਲਿਕ ਨੂੰ ਹਿਰਾਸਤ ਵਿੱਚ ਲਿਆ ਹੈ। ਅਧਿਕਾਰਕ ਸੂਤਰਾਂ ਅਨੁਸਾਰ, ਮਲਿਕ ਅਮਰੀਕਾ ‘ਚ ਬੈਠ ਕੇ ਲਾਰੈਂਸ ਦੇ ਇਸ਼ਾਰਿਆਂ ‘ਤੇ ਭਾਰਤ ਵਿੱਚ ਟਾਰਗੇਟ ਕਿਲਿੰਗ ਦੀਆਂ ਯੋਜਨਾਵਾਂ ਬਣਾ ਰਿਹਾ ਸੀ। ਐਫਬੀਆਈ ਨੇ ਵੀ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਸਬੰਧੀ ਜਾਣਕਾਰੀ ਭਾਰਤੀ ਏਜੰਸੀਆਂ ਨਾਲ ਸਾਂਝੀ ਕੀਤੀ ਹੈ।