ਚੰਡੀਗੜ੍ਹ :- ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਮਹੱਤਵਪੂਰਣ ਫ਼ੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ ਨੂੰ ਰੱਦ (ਡੀਨੋਟੀਫਾਈ) ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਯਾਨੀ ਵੀਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਬੈਠਕ ਦੌਰਾਨ ਲਿਆ ਗਿਆ।
ਉੱਲੇਖਣੀਅ ਹੈ ਕਿ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਤੋਂ ਬਾਅਦ ਤੋਂ ਹੀ ਵੱਡੇ ਪੱਧਰ ‘ਤੇ ਕਿਸਾਨ ਵਿਰੋਧ ਕਰ ਰਹੇ ਸਨ। ਲਗਾਤਾਰ ਹੋ ਰਹੇ ਪ੍ਰਦਰਸ਼ਨਾਂ ਅਤੇ ਗੱਲਬਾਤ ਮਗਰੋਂ, ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਨੀਤੀ ਨੂੰ ਵਾਪਸ ਲੈਣ ਦਾ ਕਦਮ ਚੁੱਕਿਆ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਨੀਤੀ ਨੂੰ ਰੱਦ ਕਰਨ ਦਾ ਐਲਾਨ ਬੀਤੇ ਦਿਨੀਂ ਕੀਤਾ ਸੀ ਤੇ ਕਿਸਾਨਾਂ ਨੂੰ ਮੁੱਖ ਰੱਖਦਿਆ ਅੱਜ, ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਅਧਿਕਾਰਿਤ ਤੌਰ ਤੇ ਰੱਦ ਕਰ ਦਿੱਤਾ ਹੈ।