ਚੰਡੀਗੜ੍ਹ :- ਚੰਡੀਗੜ੍ਹ ਵਿੱਚ ਕਈ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਸ਼ਹਿਰ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਕੇ.ਵੀ.ਡੀ.ਵੀ. ਸਕੂਲ, ਸੰਤ ਕਬੀਰ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਸਮੇਤ ਸੈਕਟਰ 22, 35 ਅਤੇ 45 ਦੇ ਕੁਝ ਹੋਰ ਸਕੂਲਾਂ ਨੂੰ ਧਮਕੀ ਭਰੇ ਸੁਨੇਹੇ ਮਿਲੇ ਹਨ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਬੱਚਿਆਂ ਨੂੰ ਤੁਰੰਤ ਘਰ ਭੇਜ ਦਿੱਤਾ। ਪੁਲਿਸ ਅਤੇ ਬੰਬ ਸਕੁਆਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

