ਚੰਡੀਗੜ੍ਹ :- ਪੰਜਾਬੀ ਸਿਨੇਮਾ ਅਤੇ ਰੰਗਮੰਚ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦੀ ਮਾਤਾ ਸਤਵੰਤ ਕੌਰ ਦਾ 87 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਹੋ ਗਿਆ। ਪਰਿਵਾਰਕ ਸੂਤਰਾਂ ਮੁਤਾਬਕ ਮਾਂ–ਪੁੱਤਰ ਵਿਚ ਡੂੰਘਾ ਪਿਆਰ ਸੀ ਅਤੇ ਮਾਤਾ ਦੇ ਵਿਛੋੜੇ ਨੇ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ। ਮਾਤਾ ਜੀ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਮੋਹਾਲੀ ਦੇ ਬਲੌਂਗੀ ਵਿਖੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜਸਵਿੰਦਰ ਭੱਲਾ ਦਾ ਦੇਹਾਂਤ 22 ਅਗਸਤ 2025 ਨੂੰ ਹੋਇਆ ਸੀ।

