ਹਰਿਆਣਾ :- ਆਜ਼ਾਦੀ ਦਿਵਸ 2025 ਸੂਬੇ ਭਰ ਵਿੱਚ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ। ਹਰ ਜ਼ਿਲ੍ਹੇ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੇ ਨਾਲ ਪਰੇਡਾਂ ਅਤੇ ਰੰਗਾਰੰਗ ਸੱਭਿਆਚਾਰਕ ਪ੍ਰਦਰਸ਼ਨ ਆਯੋਜਿਤ ਹੋਏ। ਰੋਹਤਕ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਨੇ ਮੁੱਖ ਸਮਾਰੋਹ ਦੀ ਅਗਵਾਈ ਕਰਦਿਆਂ ਤਿਰੰਗਾ ਫਹਿਰਾਇਆ ਅਤੇ ਵਿਧੀਅਤ ਪਰੇਡ ਦੀ ਸਲਾਮੀ ਲਈ। ਇਸ ਤੋਂ ਬਾਅਦ, ਉਹ ਖੁੱਲ੍ਹੀ ਜੀਪ ‘ਚ ਸਵਾਰ ਹੋ ਕੇ ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕਰਦੇ ਨਜ਼ਰ ਆਏ।
ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਸੁਰੱਖਿਆ ਦੇ ਕੜੇ ਪ੍ਰਬੰਧ
ਸਮਾਰੋਹ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਕੈਂਪਸ ਸਥਿਤ ਰਾਜ ਪੱਧਰੀ ਯੁੱਧ ਸਮਾਰਕ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਫੁੱਲਮਾਲਾ ਭੇਟ ਕੀਤੀ ਅਤੇ ਉਨ੍ਹਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਯਾਦ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਅਤੇ ਆਜ਼ਾਦੀ ਸੰਗਰਾਮੀ ਯੋਧਿਆਂ ਦੀ ਮਹਾਨ ਕੁਰਬਾਨੀ ਦੇ ਕਾਰਨ ਹੀ ਅੱਜ ਦੇਸ਼ ਸੁਤੰਤਰ ਹੈ ਅਤੇ ਵਿਕਾਸ ਦੇ ਰਸਤੇ ‘ਤੇ ਅੱਗੇ ਵੱਧ ਰਿਹਾ ਹੈ। ਸਮਾਰੋਹ ਦੀ ਸ਼ਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਖ਼ਤ ਇੰਤਜ਼ਾਮ ਕੀਤੇ ਗਏ ਸਨ।