ਚੰਡੀਗੜ੍ਹ :- ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਕਦਮ ਚੁੱਕਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਨੌਜਵਾਨਾਂ ਨਾਲ ਸਿੱਧਾ ਸੰਪਰਕ ਬਣਾਉਣ ਦੇ ਉਦੇਸ਼ ਨਾਲ ਪਰਮਿੰਦਰ ਸਿੰਘ ਗੋਲਡੀ ਨੂੰ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਹੈ।
ਇਸ ਦੇ ਨਾਲ ਹੀ ਵਪਾਰੀਆਂ ਅਤੇ ਉਦਯੋਗਿਕ ਵਰਗ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਲਈ ਰਣਜੀਤ ਪਾਲ ਸਿੰਘ ਨੂੰ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਉਮੀਦ ਜਤਾਈ ਹੈ ਕਿ ਦੋਵੇਂ ਆਗੂ ਆਪਣੇ-ਆਪਣੇ ਖੇਤਰਾਂ ਵਿੱਚ ਸੰਗਠਨ ਨੂੰ ਨਵੀਂ ਰਫ਼ਤਾਰ ਦੇਣਗੇ ਅਤੇ ਪਾਰਟੀ ਦੀ ਨੀਤੀ ਨੂੰ ਜਨਤਾ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ।


