ਅੰਮ੍ਰਿਤਸਰ :- ਪਵਿੱਤਰ ਨਗਰੀ ਅੰਮ੍ਰਿਤਸਰ ਦੇ ਪ੍ਰਸਿੱਧ ਵਪਾਰਕ ਕੇਂਦਰ ਹਾਲ ਬਾਜ਼ਾਰ ਅੰਦਰ ਸਥਿਤ ਜੋਸਨ ਮਾਰਕੀਟ ਹੋਲੀ ਦੇ ਮੌਕੇ ‘ਤੇ ਲਗਾਤਾਰ ਚਾਰ ਦਿਨ ਬੰਦ ਰਹੇਗੀ। ਇਹ ਫੈਸਲਾ ਮਾਰਕੀਟ ਪ੍ਰਬੰਧਕਾਂ ਵੱਲੋਂ ਸਾਂਝੀ ਸਹਿਮਤੀ ਨਾਲ ਲਿਆ ਗਿਆ ਹੈ।
ਵਿਸ਼ੇਸ਼ ਮੀਟਿੰਗ ‘ਚ ਹੋਇਆ ਫੈਸਲਾ
ਜੋਸਨ ਮਾਰਕੀਟ ਦੇ ਪ੍ਰਧਾਨ ਅਤੇ ਸਮਾਜ ਸੇਵਕ ਗੌਰਵ ਭੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਇਕ ਵਿਸ਼ੇਸ਼ ਬੈਠਕ ਬੁਲਾਈ ਗਈ ਸੀ, ਜਿਸ ਵਿੱਚ ਸੀਨੀਅਰ ਯੂਨੀਅਨ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਕਾਰੋਬਾਰੀਆਂ ਨੇ ਹਾਜ਼ਰੀ ਭਰੀ। ਵਿਚਾਰ-ਵਿਮਰਸ਼ ਤੋਂ ਬਾਅਦ ਸਰਬਸੰਮਤੀ ਨਾਲ ਨਿਰਣੇ ਲਿਆ ਗਿਆ ਕਿ 1 ਮਾਰਚ ਤੋਂ 4 ਮਾਰਚ ਤੱਕ ਸਾਰੀਆਂ ਦੁਕਾਨਾਂ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ।
ਕਾਰੋਬਾਰ ਪੂਰੀ ਤਰ੍ਹਾਂ ਠੱਪ ਰਹੇਗਾ
ਪ੍ਰਧਾਨ ਗੌਰਵ ਭੱਲਾ ਮੁਤਾਬਕ ਬੰਦ ਦੌਰਾਨ ਕਿਸੇ ਵੀ ਕਿਸਮ ਦਾ ਵਪਾਰਕ ਲੈਣ-ਦੇਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਪਾਰੀਆਂ ਅਤੇ ਗਾਹਕਾਂ ਨੂੰ ਅਗਾਊਂ ਸੂਚਿਤ ਕਰਦਿਆਂ ਅਪੀਲ ਕੀਤੀ ਕਿ ਖਰੀਦਦਾਰੀ ਦੀ ਯੋਜਨਾ ਇਸ ਅਨੁਸਾਰ ਬਣਾਈ ਜਾਵੇ।
ਹੋਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਇਹ ਫੈਸਲਾ ਮਾਰਕੀਟ ਦੇ ਸਮੂਹ ਵਪਾਰੀਆਂ ਦੀ ਸਾਂਝੀ ਰਾਏ ਨਾਲ ਲਾਗੂ ਕੀਤਾ ਜਾ ਰਿਹਾ ਹੈ।

