ਚੰਡੀਗੜ੍ਹ :- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਦਿਆਂ ਸਾਰੇ ਨਿੱਜੀ ਅਤੇ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਕਿਹਾ ਹੈ ਕਿ ਆਰਟੀਈ ਐਕਟ ਤਹਿਤ 25% ਸੀਟਾਂ ਆਰਥਿਕ ਕਮਜ਼ੋਰ ਵਰਗ (EWS) ਦੇ ਵਿਦਿਆਰਥੀਆਂ ਲਈ ਰਾਖਵੀਆਂ ਰੱਖਣੀਆਂ ਲਾਜ਼ਮੀ ਹਨ। ਇਨ੍ਹਾਂ ਵਿਦਿਆਰਥੀਆਂ ਦੀ ਫੀਸ ਦਾ ਭੁਗਤਾਨ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕਰਨਗੇ।