ਅੰਮ੍ਰਿਤਸਰ :- ਅੰਮ੍ਰਿਤਸਰ ਦੇ ਗੋਲ ਬਾਗ ਵਿਖੇ ਸਥਿਤ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ‘ਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ਼ਹੀਦ ਦੇ ਬੁੱਤ ਅੱਗੇ ਫੁੱਲ ਮਾਲਾਵਾਂ ਅਰਪਣ ਕਰਕੇ ਸ਼ਰਧਾਂਜਲੀ ਦਿੱਤੀ ਗਈ। ਵਿਧਾਇਕ ਡਾ. ਅਜੈ ਗੁਪਤਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਕਈ ਅਧਿਕਾਰੀ ਵੀ ਹਾਜ਼ਰ ਰਹੇ।