ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਹੋਣ ਵਾਲੀ ਬੈਠਕ ਸਬੰਧੀ ਮਹੱਤਵਪੂਰਨ ਤਬਦੀਲੀ ਕੀਤੀ ਗਈ ਹੈ। ਪਹਿਲਾਂ ਇਹ ਮੀਟਿੰਗ 5 ਮਾਰਚ 2026 (ਵੀਰਵਾਰ) ਨੂੰ ਦੁਪਹਿਰ 1:30 ਵਜੇ ਬੁਲਾਈ ਗਈ ਸੀ, ਪਰ ਹੁਣ ਸਰਕਾਰੀ ਪੱਧਰ ‘ਤੇ ਇਸ ਦੇ ਸਮੇਂ ਅਤੇ ਤਾਰੀਖ ਵਿੱਚ ਸੋਧ ਕਰ ਦਿੱਤੀ ਗਈ ਹੈ। ਇਸ ਫੈਸਲੇ ਦੇ ਬਾਅਦ ਨਵਾਂ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ।
ਹੁਣ 6 ਮਾਰਚ ਨੂੰ ਸਵੇਰੇ ਸਾਢੇ 9 ਵਜੇ ਹੋਵੇਗੀ ਬੈਠਕ
ਨਵੀਂ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਇਹ ਬੈਠਕ ਹੁਣ 6 ਮਾਰਚ 2026 ਨੂੰ ਸਵੇਰੇ 9:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਕਈ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ ਅਤੇ ਵੱਖ-ਵੱਖ ਵਿਭਾਗਾਂ ਨਾਲ ਜੁੜੇ ਫੈਸਲੇ ਵੀ ਲਏ ਜਾ ਸਕਦੇ ਹਨ।
8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ
ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਲਾਨਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਣਾ ਹੈ। ਇਸ ਕਰਕੇ ਕੈਬਨਿਟ ਦੀ ਇਹ ਬੈਠਕ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਬਜਟ ਪੇਸ਼ ਕਰਨ ਤੋਂ ਪਹਿਲਾਂ ਕਈ ਅਹਿਮ ਪ੍ਰਸਤਾਵਾਂ ਅਤੇ ਵਿੱਤੀ ਮਾਮਲਿਆਂ ‘ਤੇ ਮੰਤਰੀ ਮੰਡਲ ਦੀ ਮਨਜ਼ੂਰੀ ਲਈ ਜਾ ਸਕਦੀ ਹੈ।

