ਸਠਿਆਲਾ :- ਗੁਰਦੁਆਰਾ ਨੌਵੀ ਪਾਤਸ਼ਾਹੀ ਸਠਿਆਲਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਨਾਲ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਕੁਝ ਅੰਗ ਪਾੜ ਕੇ ਗਲੀ ਵਿੱਚ ਸੁੱਟ ਦਿੱਤੇ ਗਏ। ਮੁੱਖ ਗਿਆਨੀ ਸੁੱਚਾ ਸਿੰਘ ਅਤੇ ਗਿਆਨੀ ਬੁਟਾ ਸਿੰਘ ਨੇ ਦੱਸਿਆ ਕਿ ਕੁੱਲ 9 ਅੰਗਾਂ ਦੀ ਬੇਅਦਬੀ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਅਰੁਣ ਸ਼ਰਮਾ ਅਤੇ ਐਸ.ਐਚ.ਓ. ਗੁਰਵਿੰਦਰ ਸਿੰਘ ਮੌਕੇ ’ਤੇ ਪਹੁੰਚੇ। ਪੁਲਿਸ ਵੱਲੋਂ ਗੁਰਦੁਆਰੇ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਦੋਸ਼ੀਆਂ ਦੀ ਪਹਿਚਾਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

