Homeਸਰਕਾਰੀ ਖ਼ਬਰਾਂLPG, ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਏ ਕੇਂਦਰ, ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸਖ਼ਤ...

LPG, ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਏ ਕੇਂਦਰ, ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ : ਲਾਲ ਚੰਦ ਕਟਾਰੂਚੱਕ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰ ਸਰਕਾਰ ਵੱਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਚੌਕਸ ਰਹਿਣ ਅਤੇ ਲੋੜੀਂਦੀ ਸਪਲਾਈ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ।

ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਥਿਤੀ ਦੀ ਨੇੜਿਓਂ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।
ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਨਾਲ ਮੀਟਿੰਗਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਵਿੱਚ ਗੈਸ ਕੰਪਨੀਆਂ ਦੇ ਪ੍ਰਤੀਨਿਧ ਵੀ ਸ਼ਾਮਲ ਹੋਣ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ। ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਹੇਰਾਫੇਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲਾਲ ਚੰਦ ਕਟਾਰੂਚੱਕ ਨੇ ਕਿਹਾ, “ਕਿਸੇ ਵੀ ਕੀਮਤ ਉੱਤੇ ਜ਼ਰੂਰੀ ਵਸਤਾਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਨਹੀਂ ਹੋਣੀ ਚਾਹੀਦੀ। ਜਮ੍ਹਾਂਖੋਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle