Homeਸਰਕਾਰੀ ਖ਼ਬਰਾਂਲੁਧਿਆਣਾ ਵਿੱਚ ਲਿਵਾਸਾ ਹਸਪਤਾਲ ਦਾ 360 ਕਰੋੜ ਦਾ ਨਿਵੇਸ਼, ਪੰਜਾਬ ਨੂੰ ਮੈਡੀਕਲ...

ਲੁਧਿਆਣਾ ਵਿੱਚ ਲਿਵਾਸਾ ਹਸਪਤਾਲ ਦਾ 360 ਕਰੋੜ ਦਾ ਨਿਵੇਸ਼, ਪੰਜਾਬ ਨੂੰ ਮੈਡੀਕਲ ਹੱਬ ਬਣਾਉਣ ਦੀ ਕੋਸ਼ਿਸ਼: ਸੰਜੀਵ ਅਰੋੜਾ

WhatsApp Group Join Now
WhatsApp Channel Join Now

ਚੰਡੀਗੜ੍ਹ: ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ।

ਇਹ ਹਸਪਤਾਲ ਨੈਸ਼ਨਲ ਹਾਈਵੇ ‘ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ 18 ਮਹੀਨਿਆਂ ਵਿੱਚ ਪੜਾਵਾਂ ਅਧੀਨ ਕਾਰਜਸ਼ੀਲ ਹੋ ਜਾਵੇਗਾ। ਲਿਵਾਸਾ ਗਰੁੱਪ ਵੱਲੋਂ ਇਸ ਪ੍ਰੋਜੈਕਟ ‘ਤੇ ਅਨੁਮਾਨਤ 235 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਮਾਲਕਾਂ ਦੇ ਯੋਗਦਾਨ ਸਮੇਤ ਇਹ 360 ਕਰੋੜ ਰੁਪਏ ਹੋ ਜਾਵੇਗਾ। ਇਸ ਪ੍ਰੋਜੈਕਟ ਨੂੰ ਪੀਰਾਮਲ ਗਰੁੱਪ ਅਤੇ ਬੈਨ ਕੈਪੀਟਲ ਦੀ ਸਪੈਸ਼ਲ ਸਿਚੂਏਸ਼ਨ ਟੀਮ ਦੇ ਸਾਂਝੇ ਉੱਦਮ, ਇੰਡੀਆ ਰੀਸੁਰਜੈਂਸ ਫੰਡ (ਇੰਡੀਆਆਰਐਫ) ਦੁਆਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਲਿਵਾਸਾ ਹਸਪਤਾਲ ਦੇ ਸੀਈਓ ਅਨੁਰਾਗ ਯਾਦਵ ਨੇ ਕਿਹਾ ਕਿ ਅਸੀਂ 38 ਤੋਂ ਵੱਧ ਮੈਡੀਕਲ ਸਪੈਸ਼ਲਿਟੀਜ਼, 800 ਤੋਂ ਵੱਧ ਬੈਡ, 250 ਤੋਂ ਵੱਧ ਸੀਨੀਅਰ ਸਲਾਹਕਾਰ, 280 ਆਈਸੀਯੂ ਬੈੱਡ, 20 ਆਧੁਨਿਕ ਆਪਰੇਸ਼ਨ ਥੀਏਟਰ ਅਤੇ 6 ਐਡਵਾਂਸਡ ਕੈਥ ਲੈਬਾਂ ਸਮੇਤ ਟੈਕਨਾਲੋਜੀ-ਅਧਾਰਿਤ ਤੀਜੇ ਅਤੇ ਚੌਥੇ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਦੇ ਹਾਂ।  ਸਾਡੇ ਕੋਲ ਵਿਸ਼ੇਸ਼ ਸੇਵਾਵਾਂ ਵੀ ਉਪਲੱਬਧ ਹਨ ਜਿਹਨਾਂ ਵਿੱਚ ਕਾਰਡੀਓਲੋਜੀ ਅਤੇ ਕਾਰਡੀਅਕ ਸਰਜਰੀ, ਓਨਕੋਲੋਜੀ ਅਤੇ ਐਡਵਾਂਸ ਕੈਂਸਰ ਕੇਅਰ, ਨਿਊਰੋਲੋਜੀ ਅਤੇ ਨਿਊਰੋਸਰਜਰੀ, ਰੋਬੋਟਿਕ ਆਰਥੋਪੈਡਿਕ ਸਰਜਰੀ ਅਤੇ ਜੁਆਇੰਟ ਰਿਪਲੇਸਮੈਂਟ, ਗੈਸਟ੍ਰੋਐਂਟਰੌਲੋਜੀ ਅਤੇ ਲਿਵਰ ਕੇਅਰ, ਕਿਡਨੀ ਟ੍ਰਾਂਸਪਲਾਂਟ ਅਤੇ ਨੈਫਰੋਲੋਜੀ, 24×7 ਗੰਭੀਰ ਅਤੇ ਐਮਰਜੈਂਸੀ ਦੇਖਭਾਲ ਸ਼ਾਮਲ ਹਨ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਬਿਹਤਰ ਸਿਹਤ ਸੰਭਾਲ ਪਹੁੰਚ ਪ੍ਰਦਾਨ ਕਰੇਗਾ ਜਿਸ ਵਿੱਚ ਵਸਨੀਕ ਆਪਣੇ ਘਰ ਦੇ ਨਜਦੀਕ ਉੱਨਤ ਤੀਜੇ ਦਰਜੇ ਦੀ ਦੇਖਭਾਲ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਹਸਪਤਾਲ ਨਾਲ ਸਿਹਤ ਸੰਭਾਲ ਖੇਤਰ ਵਿੱਚ ਸੈਂਕੜੇ ਸਕਿੱਲਡ ਅਤੇ ਸੈਮੀ-ਸਕਿੱਲਡ ਨੌਕਰੀਆਂ ਪੈਦਾ ਹੋਣਗੀਆਂ। ਪੰਜਾਬ ਸਰਕਾਰ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ, ਉੱਨਤ ਤਕਨਾਲੋਜੀ ਅਤੇ ਮਿਆਰੀ ਕਲੀਨਿਕਲ ਸੇਵਾਵਾਂ ਵਿੱਚ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਕੇ ਇੱਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਬਣਾਉਣ ਲਈ ਵਚਨਬੱਧ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle