ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦੇ ਤਹਿਤ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ। ਇਸ ਵਿਭਾਗ ਦੀ ਜ਼ਿੰਮੇਵਾਰੀ ਹੁਣ ਸੰਜੀਵ ਅਰੋੜਾ ਨੂੰ ਸੌਂਪੀ ਗਈ ਹੈ, ਜਿਨ੍ਹਾਂ ਨੂੰ ਪੰਜਾਬ ਦਾ ਨਵਾਂ ਬਿਜਲੀ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਸਰਕਾਰ ਦੇ ਇਸ ਫੈਸਲੇ ਨਾਲ ਹਰਭਜਨ ਸਿੰਘ ਈਟੀਓ ਦੇ ਪੋਰਟਫੋਲੀਓ ਵਿੱਚ ਕਮੀ ਆਈ ਹੈ, ਅਤੇ ਹੁਣ ਉਹ ਸਿਰਫ਼ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੀ ਦੇਖਭਾਲ ਕਰਨਗੇ। ਸੂਤਰਾਂ ਮੁਤਾਬਕ, ਇਹ ਫੇਰਬਦਲ ਸੂਬੇ ਵਿੱਚ ਬਿਜਲੀ ਸਪਲਾਈ ਅਤੇ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤਾ ਗਿਆ ਹੈ।