ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖਰੀ ਦਿਨ ਹੈ ਅਤੇ ਸਦਨ ਵਿੱਚ ਕਈ ਮਹੱਤਵਪੂਰਨ ਮਸਲੇ ਚਰਚਾ ਲਈ ਆਉਣ ਦੀ ਸੰਭਾਵਨਾ ਹੈ। ਅੱਜ ਦੀ ਕਾਰਵਾਈ ਦੌਰਾਨ ਸਰਕਾਰ ਵੱਲੋਂ 2 ਬਿੱਲ ਅਤੇ 12 ਵੱਖ-ਵੱਖ ਕਮੇਟੀਆਂ ਦੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ। ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇੱਕ ਕਥਿਤ ਟਿੱਪਣੀ ਨੂੰ ਲੈ ਕੇ ਸਦਨ ਵਿੱਚ ਤਣਾਅ ਬਣ ਸਕਦਾ ਹੈ। ਵਿਰੋਧੀ ਪੱਖ ਵੱਲੋਂ ਇਸ ਮਾਮਲੇ ’ਤੇ ਤਿੱਖੀ ਪ੍ਰਤੀਕ੍ਰਿਆ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਕਾਰਨ ਸਦਨ ਦੀ ਕਾਰਵਾਈ ਦੌਰਾਨ ਹੰਗਾਮੇ ਦੇ ਆਸਾਰ ਵੀ ਬਣੇ ਹੋਏ ਹਨ।

