Homeਸਰਕਾਰੀ ਖ਼ਬਰਾਂਆਂਗਣਵਾੜੀ ਸੈਂਟਰਾਂ ਵਿੱਚ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ...

ਆਂਗਣਵਾੜੀ ਸੈਂਟਰਾਂ ਵਿੱਚ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

WhatsApp Group Join Now
WhatsApp Channel Join Now

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਬੱਚਿਆਂ ਲਈ ਸਵੱਛਤਾ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਉਨ੍ਹਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ, ਜਿਨ੍ਹਾਂ ’ਤੇ ਲਗਭਗ 7.78 ਕਰੋੜ ਰੁਪਏ ਦੀ ਲਾਗਤ ਆਵੇਗੀ।  ਹਰ ਟਾਇਲਟ ਦੇ ਨਿਰਮਾਣ ’ਤੇ ਕਰੀਬ 36 ਹਜ਼ਾਰ ਰੁਪਏ ਖਰਚੇ ਜਾਣਗੇ। ਆਂਗਣਵਾੜੀ ਸੈਂਟਰਾਂ ਵਿੱਚ ਬਣਾਏ ਜਾਣ ਵਾਲੇ ਟਾਇਲਟਾਂ ਲਈ ਜਲਦ ਹੀ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟਾਇਲਟ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਬਣਾਏ ਜਾਣਗੇ, ਜਿਸ ਨਾਲ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਨੰਨੇ ਮੁੰਨੇ ਬੱਚਿਆਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ ਅਤੇ ਉਨ੍ਹਾਂ ਲਈ ਸਾਫ਼-ਸੁਥਰਾ ਮਾਹੌਲ ਤਿਆਰ ਹੋਵੇਗਾ।

ਆਂਗਣਵਾੜੀ ਸੈਂਟਰ ਨੰਨੇ ਮੁੰਨੇ ਬੱਚਿਆਂ ਦੀ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ਦਾ ਪਹਿਲਾ ਪੜਾਅ ਹੁੰਦੇ ਹਨ। ਬੱਚਿਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।  ਟਾਇਲਟਾਂ ਦੀਆਂ ਬਿਹਤਰ ਸੁਵਿਧਾਵਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਆਂਗਣਵਾੜੀ ਸੈਂਟਰਾਂ ’ਤੇ ਹੋਰ ਮਜ਼ਬੂਤ ਹੋਵੇਗਾ।
ਪੇਂਡੂ ਖੇਤਰਾਂ ਵਿੱਚ ਇਨ੍ਹਾਂ ਟਾਇਲਟਾਂ ਦਾ ਨਿਰਮਾਣ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾਵੇਗਾ ਅਤੇ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇਗਾ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle