Homeਸਰਕਾਰੀ ਖ਼ਬਰਾਂਪੰਜਾਬ ਵਿਧਾਨ ਸਭਾ ਵਿੱਚ ਦੋ ਅਹਿਮ ਬਿੱਲ ਪਾਸ, ਕਾਂਸ਼ੀ ਰਾਮ ਲਈ ਭਾਰਤ...

ਪੰਜਾਬ ਵਿਧਾਨ ਸਭਾ ਵਿੱਚ ਦੋ ਅਹਿਮ ਬਿੱਲ ਪਾਸ, ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਸਿਫਾਰਸ਼

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਦੋ ਮਹੱਤਵਪੂਰਨ ਬਿੱਲ ਪਾਸ ਕੀਤੇ ਹਨ। ਇਨ੍ਹਾਂ ਵਿੱਚੋਂ ਪਹਿਲਾ ਬਿੱਲ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਅਤੇ ਸਟਾਕਿਸਟ ਐਂਡ ਰਿਟੇਲਰਜ਼ (ਸੋਧ) ਬਿੱਲ, 2026, ਪੰਜਾਬ ਦੇ ਜਲ ਸਰੋਤ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਬਹੁਮਤ ਨਾਲ ਪਾਸ ਕਰ ਦਿੱਤਾ।

ਦੂਜਾ ਬਿੱਲ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ, ਪੰਜਾਬ ਬਿੱਲ, 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸਦਨ ਨੇ ਸਰਬਸੰਮਤੀ ਨਾਲ ਇੱਕ ਹੋਰ ਅਹਿਮ ਮਤਾ ਵੀ ਪਾਸ ਕੀਤਾ, ਜਿਸ ਵਿੱਚ ਕੇਂਦਰ ਸਰਕਾਰ ਨੂੰ ਉੱਘੇ ਦਲਿਤ ਨੇਤਾ ਅਤੇ ਸਮਾਜ ਸੁਧਾਰਕ ਸਾਹਿਬ ਕਾਂਸ਼ੀ ਰਾਮ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦੀ ਸਿਫਾਰਸ਼ ਕੀਤੀ ਗਈ।

ਸਦਨ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ ਸਿੰਘ ਬਾਜਵਾ ਦੁਆਰਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਇੱਕ ਮਤਾ ਵੀ ਪਾਸ ਕੀਤਾ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਪੇਸ਼ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ 11 ਰਿਪੋਰਟਾਂ, ਜਿਨ੍ਹਾਂ ਵਿੱਚ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੁਆਰਾ ਸਾਲ 2023-24 ਲਈ ਰਾਜ ਦੇ ਵਿੱਤ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਟੇਟ ਪਬਲਿਟ ਸੈਕਟਰ ਇੰਟਰਪ੍ਰਾਈਜਜ਼ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਇੱਕ ਹੋਰ ਰਿਪੋਰਟ ਸ਼ਾਮਲ ਹੈ।

ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਰਫਾਰਮੈਂਸ ਆਡਿਟ ਅਤੇ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਇੱਕ ਹੋਰ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਥਾਨਕ ਸੰਸਥਾਵਾਂ ਬਾਰੇ ਰਿਪੋਰਟ ਵੀ ਪੇਸ਼ ਕੀਤੀ ਗਈ।

ਇਸ ਤੋਂ ਇਲਾਵਾ ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-1), ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-2) ਅਤੇ ਸਾਲ 2024-25 ਲਈ ਪੰਜਾਬ ਸਰਕਾਰ ਦੇ ਨਮਿੱਤਣ ਖਾਤੇ ਵੀ ਸਦਨ ਦੇ ਸਾਹਮਣੇ ਰੱਖੇ ਗਏ। ਇਸਦੇ ਨਾਲ ਹੀ ਬੁੱਢਾ ਦਰਿਆ ਅਤੇ ਘੱਗਰ ਦਰਿਆ ਬਾਰੇ ਚੇਅਰਮੈਨ ਕਮੇਟੀ ਦੀ ਰਿਪੋਰਟ ਵੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਸਾਲ 2026-27 ਲਈ ਚੁਣੀਆਂ ਗਈਆਂ ਕਮੇਟੀਆਂ ਦੇ ਗਠਨ ਬਾਰੇ ਇੱਕ ਮਤਾ ਵੀ ਸਦਨ ਵਿੱਚ ਲਿਆਂਦਾ ਗਿਆ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle