Homeਸਰਕਾਰੀ ਖ਼ਬਰਾਂ‘ਕੰਮ ਕਰਨ ਦੀ ਸਿਆਸਤ’ ਨਾਲ ਚਾਰ ਸਾਲਾਂ ਵਿੱਚ ਗਾਰੰਟੀਆਂ ਪੂਰੀਆਂ ਕੀਤੀਆਂ: ਮੁੱਖ...

‘ਕੰਮ ਕਰਨ ਦੀ ਸਿਆਸਤ’ ਨਾਲ ਚਾਰ ਸਾਲਾਂ ਵਿੱਚ ਗਾਰੰਟੀਆਂ ਪੂਰੀਆਂ ਕੀਤੀਆਂ: ਮੁੱਖ ਮੰਤਰੀ ਭਗਵੰਤ ਮਾਨ

WhatsApp Group Join Now
WhatsApp Channel Join Now

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।

ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ। ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।

ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ਨਿਰਮਾਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਹੇਠ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬ ਖੋਲ੍ਹੇ ਗਏ ਹਨ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ।

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ

ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ।ਜਦੋਂ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਪੰਜਾਬ ’ਚ ਸਿਰਫ਼ 400 ਕਲੀਨਿਕ ਬਣਾਏ ਸਨ, ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ।

ਇਨ੍ਹਾਂ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਇਲਾਜ ਲਈ ਆਉਣ ਵਾਲਿਆਂ ਦੀ ਗਿਣਤੀ ਪੰਜ ਕਰੋੜ ਤੋਂ ਵੱਧ ਪਾਰ ਹੋ ਗਈ ਹੈ।ਪੰਜਾਬ ਦੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।

ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ

ਖੇਡਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਇਤਿਹਾਸਕ ਨਿਵੇਸ਼ ਕਰ ਰਿਹਾ ਹੈ ਅਤੇ 1100 ਕਰੋੜ ਰੁਪਏ ਦੇ ਨਿਵੇਸ਼ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ।

ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਓਲੰਪਿਕ ਤਗਮਾ ਜੇਤੂ ਪੰਜਾਬੀ ਹਾਕੀ ਖਿਡਾਰੀਆਂ ਨੂੰ ਇਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਦੋਂ ਕਿ ਮਹਿਲਾ ਕ੍ਰਿਕਟ ਵਿਸ਼ਵ ਕੱਪ-2025 ਦੇ ਜੇਤੂਆਂ ਨੂੰ 4.91 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।

ਪੇਂਡੂ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ

ਪਿਛਲੇ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਆਪਣੇ ਘਰ ਬਣਾਉਣ ਲਈ ਸਹਾਇਤਾ ਪ੍ਰਾਪਤ ਹੋਈ ਹੈ, ਜਿਸ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ 30,000 ਪਰਿਵਾਰ ਵੀ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, “ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ 39,000 ਘਰ ਬਣਾਏ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਸਹਾਇਤਾ ਦਿੱਤੀ।40,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ 

ਕਿਸਾਨਾਂ ਤੇ ਖੇਤੀਬਾੜੀ ਸੁਧਾਰਾਂ ਲਈ ਇਤਿਹਾਸਕ ਕਦਮ

ਖੇਤੀਬਾੜੀ ਸੁਧਾਰਾਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੰਬੇ ਸਮੇਂ ਤੋਂ ਬੰਦ ਪਏ ਕੁੱਲ 18,349 ਖਾਲਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਜਾ ਰਿਹਾ ਹੈ।

ਪੰਜਾਬ ਦੇ ਕਿਸਾਨਾਂ ਨੂੰ ਗੰਨੇ ਲਈ ਪ੍ਰਤੀ ਕੁਇੰਟਲ 416 ਰੁਪਏ ਮਿਲ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਕੀਮਤ ਹੈ।ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ, ਜੋ ਕਿ ਭਾਰਤ ਵਿੱਚ ਸਭ ਤੋਂ ਵੱਧ ਹੈ। 

ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪਹਿਲਕਦਮੀਆਂ
“ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਹਰ ਮਹੀਨੇ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ।” ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਅਤੇ ਹਰ ਸਾਲ 14.5 ਕਰੋੜ ਤੋਂ ਵੱਧ ਮੁਫ਼ਤ ਬੱਸ ਸਫ਼ਰ ਦਾ ਲਾਭ ਉਠਾਇਆ ਜਾਂਦਾ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle