Homeਸਰਕਾਰੀ ਖ਼ਬਰਾਂਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ, ਬਜ਼ੁਰਗਾਂ ਲਈ...

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ, ਬਜ਼ੁਰਗਾਂ ਲਈ ਵੱਡੀ ਸਿਹਤ ਪਹਿਲ

WhatsApp Group Join Now
WhatsApp Channel Join Now

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣਾ ਅਨਮੋਲ ਸਰਮਾਇਆ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੇ ਤਜਰਬੇ ਭਵਿੱਖੀ ਪੀੜ੍ਹੀਆਂ ਲਈ ਰਾਹ ਦਿਖਾਉਂਦੇ ਹਨ। ਇਹ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਬਜ਼ੁਰਗਾਂ ਨੂੰ ਇਜ਼ਤ, ਦੇਖਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਉਚਿਤ ਮਾਹੌਲ ਪ੍ਰਦਾਨ ਕੀਤਾ ਜਾਵੇ। ਅਜਿਹੀਆਂ ਪਹਿਲਕਦਮੀਆਂ ਰਾਹੀਂ ਅਸੀਂ ਬਜ਼ੁਰਗਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ।

ਇਨ੍ਹਾਂ ਸਿਹਤ ਕੈਂਪਾਂ ਵਿੱਚ ਅੱਖਾਂ ਦੀ ਜਾਂਚ, ਕੈਂਸਰ ਸਕਰੀਨਿੰਗ, ਐਨ.ਸੀ.ਡੀ. ਸਕਰੀਨਿੰਗ, ਆਰਥੋਪੈਡਿਕ ਜਾਂਚ, ਈ.ਐਨ.ਟੀ. ਚੈਕ-ਅੱਪ, ਫਿਜ਼ੀਓਥਰੈਪੀ ਅਤੇ ਮਾਹਿਰਾਂ ਵੱਲੋਂ ਮਨੋਵਿਗਿਆਨਕ ਮੁਲਾਂਕਣ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੋਤੀਆਬਿੰਦ ਸਰਜਰੀ ਲਈ 1756 ਰਜਿਸਟ੍ਰੇਸ਼ਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 539 ਸਰਜਰੀਆਂ ਸਫਲਤਾਪੂਰਵਕ ਹੋ ਚੁੱਕੀਆਂ ਹਨ।

ਇਸ ਤੋਂ ਇਲਾਵਾ 1274 ਕੈਂਸਰ ਸਕਰੀਨਿੰਗ, 4863 ਆਰਥੋਪੈਡਿਕ ਚੈਕ-ਅੱਪ, 6339 ਐਨ.ਸੀ.ਡੀ. ਸਕਰੀਨਿੰਗ, 9015 ਅੱਖਾਂ ਦੀ ਜਾਂਚ, 2593 ਈ.ਐਨ.ਟੀ. ਚੈਕ-ਅੱਪ ਅਤੇ 1621 ਫਿਜ਼ੀਓਥਰੈਪੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।  ALIMCO ਰਾਹੀਂ 418 ਲਾਭਪਾਤਰੀਆਂ ਦੀ ਪਛਾਣ ਕਰਕੇ ਸਹਾਇਕ ਉਪਕਰਣ ਮੁਹੱਈਆ ਕਰਵਾਏ ਗਏ ਅਤੇ 3014 ਵਿਜ਼ਨ ਗਲਾਸਜ਼ ਵੀ ਵੰਡੇ ਗਏ ਹਨ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle