Homeਸਰਕਾਰੀ ਖ਼ਬਰਾਂਭਗਤ ਸਿੰਘ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਹੋਰ ਹੁੰਦਾ,...

ਭਗਤ ਸਿੰਘ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਹੋਰ ਹੁੰਦਾ, ਵਿਰੋਧੀਆਂ ‘ਤੇ ਵੀ ਵਰਸੇ ਭਗਵੰਤ ਮਾਨ

WhatsApp Group Join Now
WhatsApp Channel Join Now

ਧੂਰੀ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ ਜਦਕਿ ਇਸੇ ਸਿਸਟਮ ਤੋਂ ਨਿਜਾਤ ਪਾਉਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।  ਇਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਆਵੇਗੀ ਕਿਉਂਕਿ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਵਿਰੋਧੀਆਂ ਕੋਲ ਲੋਕਾਂ ਅੱਗੇ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ।

ਅੱਜ ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ-ਪੱਖੀ ਫੈਸਲਿਆਂ ਕਾਰਨ ‘ਆਪ’ ਸੂਬੇ ਵਿੱਚ ਦੁਬਾਰਾ ਸਰਕਾਰ ਬਣਾਏਗੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ ਹਨ। ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸੱਤਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ। ਅਸੀਂ ਚਾਰ ਸਾਲਾਂ ਵਿੱਚ ਆਪਣੇ ਸਾਰੇ ਵਾਅਦੇ ਪਹਿਲਾਂ ਹੀ ਪੂਰੇ ਕਰ ਲਏ ਹਨ ਅਤੇ ਆਉਣ ਵਾਲੇ ਇੱਕ ਸਾਲ ਵਿੱਚ ਅਸੀਂ ਸੂਬੇ ਨੂੰ ਨਵੇਂ ਸਿਖਰ ‘ਤੇ ਲੈ ਜਾਵਾਂਗੇ।”

ਅਸੀਂ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਰਾਜਨੀਤੀ ਵਿੱਚ ਨਵੀਂ ਕਵਾਇਦ ਸ਼ੁਰੂ ਕੀਤੀ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਪੰਜ ਸਾਲਾਂ ਵਿੱਚ ਅਜਿਹਾ ਕਰਨ ਦੇ ਕਾਬਲ ਨਹੀਂ ਹਨ। ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਪਿਛਲੀਆਂ ਸਰਕਾਰਾਂ ਦੇ ਘਟੀਆ ਸਿਸਟਮ ਨੂੰ ਸੁਧਾਰ ਰਹੀ ਹੈ ਅਤੇ ਅਸੀਂ ਆਮ ਆਦਮੀ ਦੀ ਭਲਾਈ ਲਈ ਦਲੇਰਾਨਾ ਫੈਸਲੇ ਲੈਣ ਤੋਂ ਝਿਜਕਦੇ ਨਹੀਂ ਹਾਂ।” ਉਨ੍ਹਾਂ ਅੱਗੇ ਕਿਹਾ, “ਹੁਣ ਫਿਰ ਕਾਂਗਰਸ ਅਤੇ ਬਾਦਲ ਸੂਬੇ ਨੂੰ ਲੁੱਟਣ ਦਾ ਇੱਕ ਹੋਰ ਮੌਕਾ ਲੱਭ ਰਹੇ ਹਨ ਜਦੋਂ ਕਿ ਸੂਬੇ ਨੇ ਪਹਿਲਾਂ ਹੀ ਇਨ੍ਹਾਂ ਦੀ ਸੱਤਾ ਦੌਰਾਨ ਵਿੱਚ ਬਹੁਤ ਕੁਝ ਝੱਲਿਆ ਹੈ।”

ਵਿਰੋਧੀ ਧਿਰ ਦੀ ਨਖਿੱਧ ਕਾਰਗੁਜ਼ਾਰੀ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੀ ਵਿਰੋਧੀ ਧਿਰ ਨੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਲੋਕਾਂ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਇਸ ਤੋਂ ਪਤਾ ਲਗਦਾ ਹੈ ਕਿ ਉਹ ਸਿਰਫ ਆਪਣੇ ਅਹੁਦਿਆਂ ਨੂੰ ਲੈ ਕੇ ਚਿੰਤਤ ਹਨ ਕਿਉਂਕਿ ਉਹ ਸਿਰਫ ਸੱਤਾ ਦੇ ਭੁੱਖੇ ਹਨ।” ਉਨ੍ਹਾਂ ਅੱਗੇ ਕਿਹਾ, “ਸੱਤਾ ਪ੍ਰਾਪਤ ਕਰਨ ਲਈ ਤਰਲੋਮੱਛੀ ਹੋਇਆ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੋਸ਼ਲ ਮੀਡੀਆ ‘ਤੇ ਮੇਰੇ ਬਾਰੇ ਏ.ਆਈ. ਰਾਹੀਂ ਤਿਆਰ ਕੀਤੇ ਵੀਡੀਓ ਪੋਸਟ ਕਰ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਮੇਰੇ ਵਿਰੁੱਧ ਕਿਸੇ ਵੀ ਮੁੱਦੇ ਦੀ ਘਾਟ ਵਿੱਚ ਉਹ ਹੈਰਾਨ-ਪ੍ਰੇਸ਼ਾਨ ਹਨ ਅਤੇ ਨਿਰਾਸ਼ ਹੋ ਕੇ ਸੱਤਾ ਦੀ ਖਾਤਰ ਅੱਕੀ ਪਲਾਹੀ ਹੱਥ ਮਾਰ ਰਹੇ ਹਨ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਉਹ ਆਜ਼ਾਦੀ ਤੋਂ ਬਾਅਦ ਦੇਸ਼ ਦੀ ਅਗਵਾਈ ਕਰਦੇ ਤਾਂ ਭਾਰਤ ਦਾ ਨਕਸ਼ਾ ਅਤੇ ਦਿਸ਼ਾ ਕਾਫੀ ਵੱਖਰੀ ਹੁੰਦੀ। ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ ਪੁਰਾਣੇ ਸਿਸਟਮ ਵਿੱਚ ਫਸਿਆ ਹੋਇਆ ਹੈ ਅਤੇ ਲੋਕ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ‘ਆਪ’ ਸਰਕਾਰ ਲੋਕ ਭਲਾਈ ਲਈ ਵੱਡੇ ਫੈਸਲੇ ਕਰ ਰਹੀ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ, ਜਦਕਿ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਵੀ ਮੌਜੂਦ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle