Homeਸਰਕਾਰੀ ਖ਼ਬਰਾਂਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ 'ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ...

ਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ ‘ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ ਸ਼ੁਰੂਆਤ ਦਾ ਮੌਕਾ: ਹਰਪਾਲ ਸਿੰਘ ਚੀਮਾ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ।

ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ।

ਇੱਕ ਜ਼ੋਰਦਾਰ ਅਪੀਲ ਜਾਰੀ ਕਰਦਿਆਂ ਉਨ੍ਹਾਂ ਕਿਹਾ, “ਕਿਉਂਕਿ ਇਹ ਸਕੀਮ 31 ਮਾਰਚ, 2026 ਨੂੰ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਰਹੀ ਹੈ, ਇਸ ਲਈ ਸਾਰੇ ਯੋਗ ਟੈਕਸਦਾਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਰੋਬਾਰੀਆਂ ਨੂੰ ਓ.ਟੀ.ਐਸ. ਖਿੜਕੀ ਪੱਕੇ ਤੌਰ ‘ਤੇ ਬੰਦ ਹੋਣ ਤੋਂ ਪਹਿਲਾਂ ਲੰਬਿਤ ਵੈਟ ਬਕਾਏ ਹੱਲ ਕਰਨ ਅਤੇ ਸੂਬੇ ਦੇ ਟੈਕਸ ਢਾਂਚੇ ਨਾਲ ਸਹਿਜੇ ਹੀ ਜੁੜਨ ਦੇ ਇਸ ਆਖਰੀ ਮੌਕੇ ਨੂੰ ਨਹੀਂ ਗੁਆਉਣਾ ਚਾਹੀਦਾ। ਇਸ ਸਕੀਮ ਤਹਿਤ ਦਿੱਤੀ ਗਈ ਬੇਮਿਸਾਲ ਨਰਮੀ ਅਤੇ ਵੱਡੀਆਂ ਛੋਟਾਂ ਪੂਰੀ ਤਰ੍ਹਾਂ ਸਮਾਂਬੱਧ ਹਨ।

31 ਮਾਰਚ 2026 ਤੋਂ ਬਾਅਦ, ਜਿਨ੍ਹਾਂ ਮਾਮਲਿਆਂ ਵਿੱਚ ਬਕਾਏ ਅਦਾ ਨਹੀਂ ਕੀਤੇ ਗਏ ਹਨ, ਉਨ੍ਹਾਂ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਅਨੁਸਾਰ ਵਸੂਲੀ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਤਿਆਰੀ ਦੇ ਹਿੱਸੇ ਵਜੋਂ, ਜਿੱਥੇ ਵੀ ਜ਼ਰੂਰੀ ਹੋਵੇ, ਲੋੜੀਂਦੀ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।

ਓ.ਟੀ.ਐੱਸ. ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਅਤੇ ਵਪਾਰ-ਪੱਖੀ ਨੀਤੀਆਂ ਵਿੱਚ ਕਰਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਉਪਰਾਲੇ ਦਾ ਉਦੇਸ਼ ਰਾਹਤ ਪ੍ਰਦਾਨ ਕਰਨਾ, ਮੁਕੱਦਮੇਬਾਜ਼ੀ ਨੂੰ ਘਟਾਉਣਾ ਅਤੇ ਸੂਬੇ ਦੀ ਮਾਲੀਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਸਰਕਾਰ ਵੱਲੋਂ ਇਹ ਸਕੀਮ ਖਾਸ ਤੌਰ ‘ਤੇ ਪੁਰਾਣੀਆਂ ਵੈਟ ਦੇਣਦਾਰੀਆਂ ਦਾ ਵਿਆਜ ਅਤੇ ਜੁਰਮਾਨੇ ਵਿੱਚ ਭਾਰੀ ਛੋਟ ਨਾਲ ਨਿਪਟਾਰਾ ਕਰਨ ਦਾ ਸੁਨਹਿਰੀ ਮੌਕਾ ਦੇਣ ਲਈ ਤਿਆਰ ਕੀਤੀ ਗਈ, ਤਾਂ ਜੋ ਕਾਰੋਬਾਰੀਆਂ ਨੂੰ ਸਾਫ਼-ਸੁਥਰੇ ਵਿੱਤੀ ਖਾਤੇ ਨਾਲ ਨਵੀਂ ਸ਼ੁਰੂਆਤ ਕਰਨ ਦੇ ਯੋਗ ਬਣਾਇਆ ਜਾ ਸਕੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle